Join
Thursday, March 12, 2026
Thursday, March 12, 2026

ਪਟਿਆਲਾ ਵਿੱਚ ਬੱਸ ਹਾਦਸਾ, 52 ਸੀਟਾਂ ਵਾਲੀ ਬੱਸ ‘ਚ ਭਰੇ ਹੋਏ ਸਨ 130 ਯਾਤਰੀ, ਕਈ ਜ਼ਖਮੀ

ਪੰਜਾਬ ਦੇ ਪਟਿਆਲਾ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਪਟਿਆਲਾ ਦੇ ਨਾਭਾ ਵਿੱਚ ਪੀਆਰਟੀਸੀ ਦੀ ਇੱਕ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਤੇਜ਼ ਰਫ਼ਤਾਰ ਬੱਸ ਨੇ ਕੰਟਰੋਲ ਗੁਆ ਦਿੱਤਾ ਅਤੇ ਸੜਕ ਦੇ ਕਿਨਾਰੇ ਦਰੱਖਤਾਂ ਨਾਲ ਟਕਰਾ ਗਈ। ਬੱਸ ਵਿੱਚ ਸਵਾਰ ਕਈ ਯਾਤਰੀ ਜ਼ਖਮੀ ਹੋ ਗਏ ਹਨ। ਹਾਦਸੇ ਸਮੇਂ ਬੱਸ ਯਾਤਰੀਆਂ ਨਾਲ ਭਰੀ ਹੋਈ ਸੀ। ਹੈਰਾਨੀ ਦੀ ਗੱਲ ਹੈ ਕਿ 52 ਸੀਟਾਂ ਵਾਲੀ ਬੱਸ ਵਿੱਚ 130 ਯਾਤਰੀ ਸਵਾਰ ਸਨ। ਯਾਤਰੀਆਂ ਨਾਲ ਭਰੀ ਬੱਸ ਵਿੱਚ ਸਵਾਰ ਕਈ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦਰੱਖਤਾਂ ਨਾਲ ਟਕਰਾਉਣ ਤੋਂ ਬਾਅਦ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬੱਸ ਵਿੱਚ ਸਵਾਰ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਰਾਹਤ ਅਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ।

Related Articles

LEAVE A REPLY

Please enter your comment!
Please enter your name here

Latest Articles