ਨਵਾਂਸ਼ਹਿਰ /ਕਾਠਗੜ੍ਹ11 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸਐਸਪੀ ਡਾਕਟਰ ਮਹਿਤਾਬ ਸਿੰਘ ਦੀਆਂ ਦਿਸ਼ਾ ਨਿਰਦੇਸ਼ਾ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਕਾਠਗੜ੍ਹ ਪੁਲਿਸ ਨੇ 1 ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 21 ਨਸ਼ੀਲੀ ਗੋਲੀਆ ਬਰਾਮਦ ਕੀਤੀਆ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਰਾਮ ਸ਼ਾਹ ਨੇ ਦੱਸਿਆਂ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਕਾਠਗੜ੍ਹ ਤੋਂ ਗਸ਼ਤ ਕਰਦੇ ਹੋਏ ਪਿੰਡ ਜਲਾਲਪੁਰ ਸਾਈਡ ਨੂੰ ਜਾ ਰਹੇ ਸੀ ਕਿ ਜਦੋਂ ਪੁਲਿਸ ਪਾਰਟੀ ਨਜਦੀਕ ਪਿੰਡ ਜਲਾਲਪੁਰ ਪਹੁੰਚੀ ਤਾਂ ਸਾਹਮਣੇ ਤੋਂ ਪੈਦਲ ਆਉਂਦਾ 1ਵਿਆਕਤੀ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਿਆ ਅਤੇ ਇੱਕ ਦਮ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ ਇਕ ਪੱਤੇ ਵਿੱਚ 15 ਗੋਲੀਆਂ ਤੇ ਇਕ ਪੱਤੇ ਵਿੱਚੋ 6 ਗੋਲੀਆਂ ਕੁੱਲ 21 ਨਸ਼ੀਲੀ ਗੋਲੀਆ ਬਰਾਮਦ ਹੋਈਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਸੰਨੀ ਪੁੱਤਰ ਕਸ਼ਮੀਰੀ ਲਾਲ ਵਾਸੀ ਪਿੰਡ ਚਾਹਲ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿੱਚ ਹੋਈ |


