Join
Monday, March 23, 2026
Monday, March 23, 2026

ਬਲਾਚੌਰ ਸਿਟੀ ਪੁਲਿਸ ਨੇ ਭਾਰੀ ਮਾਤਰਾ ਵਿੱਚ ਨਸ਼ੀਲੇ ਕੈਪਸੂਲ ਤੇ ਗੋਲੀਆਂ ਨਾਲ ਇਕ ਕਾਬੂ

ਬਲਾਚੌਰ 12 ਸਤੰਬਰ (ਜਤਿੰਦਰਪਾਲ ਸਿੰਘ ਕਲੇਰ )- ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸਐਸਪੀ ਡਾ ਮਹਿਤਾਬ ਸਿੰਘ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਇਨ ਬਿੰਨ ਪਾਲਣਾ ਕਰਦੇ ਹੋਏ ਥਾਣਾ ਬਲਾਚੌਰ ਪੁਲਿਸ  ਨੇ ਇਕ ਵਿਆਕਤੀ ਨੂੰ  ਕਾਬੂ ਕਰਕੇ ਉਸਦੇ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੀ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ   | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |

 ਮਾਮਲੇ ਦੇ ਜਾਂਚ ਅਧਿਕਾਰੀ ਐਸਆਈ ਐਸਐਸਓ ਸਤਨਾਮ ਸਿੰਘ ਸਿਟੀ ਬਲਾਚੌਰ ਨੇ ਦੱਸਿਆਂ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨਜ਼ਦੀਕ ਕਚਹਿਰੀ ਰੋਡ ਦੇ ਵੱਲ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਇਕ ਪੈਦਲ ਆਉਂਦਾ ਵਿਆਕਤੀ ਪੁਲਿਸ ਪਾਰਟੀ ਨੂੰ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਿਆ ਅਤੇ ਇੱਕ ਦਮ  ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ  50 ਨਸ਼ੀਲੀ ਗੋਲੀਆ ਤੇ 50 ਨਸ਼ੀਲੇ ਕੈਪਸੂਲ ਬ੍ਰਾਮਦ ਹੋਏ  | ਉਨ੍ਹਾਂ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਪ੍ਰੇਮ ਸਿੰਘ ਉਰਫ ਜੱਬੂ ਪੁੱਤਰ ਚੰਦਰ ਪਾਲ ਵਾਸੀ ਧਨੋਤ ਥਾਣਾ ਅਲੀਗੰਜ ਜਿਲ੍ਹਾਂ ਬਰੇਲੀ ਯੂਪੀ ਹਾਲ ਵਾਸੀ ਭੱਦੀ ਰੋਡ ਬਲਾਚੌਰ  ਦੇ ਰੂਪ ਵਿਚ ਹੋਈ ਹੈ।

Related Articles

LEAVE A REPLY

Please enter your comment!
Please enter your name here

Latest Articles

2

2