ਨਵਾਸ਼ਹਿਰ 14 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਚੇਅਰਮੈਨ ਜਿਲਾ ਯੋਜਨਾ ਬੋਰਡ, ਸ਼ਹੀਦ ਭਗਤ ਸਿੰਘ ਨਗਰ ਸਤਨਾਮ ਜਲਾਲਪੁਰ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ ਨਵਾਂ ਸ਼ਹਿਰ ਹਲਕੇ ਦੇ ਪਿੰਡ ਸਹਿਬਾਜਪੁਰ ਦੀ ਗ੍ਰਾਮ ਪੰਚਾਇਤ ਨੂੰ ਇਕ ਲੱਖ, ਪੰਜਾਹ ਹਜਾਰ ਰੁਪਏ ਦੀ ਗਰਾਂਟ ਜਾਰੀ ਕੀਤੀ। ਇਹ ਗਰਾਂਟ ਪਿੰਡ ਵਿੱਚ ਸਟਰੀਟ ਲਾਈਟਾਂ ਖਰੀਦਣ ਲਈ ਜਾਰੀ ਕੀਤੀ ਗਈ ਹੈ। ਇਸ ਮੌਕੇ ਤੇ ਸਤਨਾਮ ਜਲਾਲਪੁਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਦੀ ਪੰਚਾਇਤ ਵੱਲੋਂ ਪਿਛਲੇ ਦਿਨੀ ਉਹਨਾਂ ਨਾਲ ਰਾਬਤਾ ਕਰਕੇ ਪਿੰਡ ਵਾਸਤੇ ਸੋਲਰ ਲਾਈਟਾਂ ਦੀ ਮੰਗ ਕੀਤੀ ਗਈ ਸੀ ਉਹਨਾਂ ਦੀ ਇਸ ਮੰਗ ਨੂੰ ਦੇਖਦਿਆਂ ਹੋਇਆਂ ਅੱਜ ਆਪਣੇ ਅਖਤਿਆਰੀ ਕੋਟੇ ਵਿੱਚੋਂ ਇਕ ਲੱਖ, ਪੰੰਜਾਹ ਹਜ਼ਾਰ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦਾ ਵਿਕਾਸ ਪਹਿਲ ਦੇ ਅਧਾਰ ਤੇ ਕਰਨ ਵਿੱਚ ਲੱਗੀ ਹੋਈ ਹੈ ਉੱਥੇ ਹੀ ਪਿੰਡਾਂ ਨੂੰ ਵੀ ਸ਼ਹਿਰਾਂ ਵਾਂਗ ਬਣਾਉਣ ਵਿੱਚ ਪੂਰਾ ਜਤਨ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪਿੰਡ ਵਿੱਚ ਵਿਕਾਸ ਕਾਰਜ ਪਾਰਟੀ ਵਾਲੀ ਤੋਂ ਉੱਪਰ ਉੱਠ ਕੇ ਕਰਨ ਦੇ ਵਿੱਚ ਲੱਗੀ ਹੋਈ ਹੈ। ਜਿਸ ਦੇ ਚਲਦਿਆਂ ਅੱਜ ਉਹਨਾਂ ਵੱਲੋਂ ਨਵਾਂ ਸ਼ਹਿਰ ਵਿਖੇ ਆਪਣੇ ਦਫਤਰ ਵਿੱਚ ਬਲਾਕ ਪ੍ਰਧਾਨ ਦਵਿੰਦਰ ਸਿੰਘ ਸਹਿਬਾਜ਼ਪੁਰ ਅਤੇ ਮੱਖਣ ਸਿੰਘ ਹਾਜਰ ਸਨ । ਇਸ ਮੌਕੇ ਗਗਨ ਅਗਨੀ ਹੋਤਰੀ ਚੇਅਰਮੈਨ ਮਾਰਕੀਟ ਕਮੇਟੀ ਨਵਾਂ ਸ਼ਹਿਰ ਦੀ ਮੌਜੂਦ ਰਹੇ।


