ਬਲਾਚੌਰ 13 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਹਰੇਕ ਹਲਕੇ ਲੋਕਾਂ ਦੀ ਬਿਹਤਰੀ ਤੇ ਭਲਾਈ ਲਈ ਵੱਡੇ ਕਦਮ ਚੁੱਕੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆਂ ਜੀ ਨੇ ਦੱਸਿਆ ਕਿ 40 ਦਿਨਾਂ ਅੰਦਰ ਵਿਸ਼ੇਸ਼ ਗਿਰਦਾਵਰੀ ਦਾ ਕੰਮ ਪੂਰਾ ਕਰਕੇ ਕਿਸਾਨਾਂ ਨੂੰ ₹20,000 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਨਾਲ ਹੀ ਹੋਰ ਘਰੇਲੂ ਨੁਕਸਾਨ ਦਾ ਵੀ ਢੁਕਵਾਂ ਮੁਆਵਜ਼ਾ ਦੇਵਾਂਗੇ। ਸਰਕਾਰ ਆਪਣੇ ਲੋਕਾਂ ਦੀ ਹੈ ਤੇ ਲੋਕਾਂ ਨਾਲ ਡਟਕੇ ਖੜ੍ਹੀ ਹੈ।ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਕੇ ਸਪੈਸ਼ਲ ਗਿਰਦਾਵਰੀ ਤਹਿਤ ਜਲਦ ਤੋਂ ਜਲਦ ਰਿਪੋਰਟ ਤਿਆਰ ਕਰਨ ਲਈ ਕਿਹਾ। ਹੜ੍ਹ ਪੀੜਤਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਅਸੀਂ ਕਿਸੇ ਦਾ ਵੀ ਚੁੱਲ੍ਹਾ ਬੁਝਣ ਨਹੀਂ ਦੇਵਾਂਗੇ।


