ਅਕਾਲੀ ਦਲ ਦਾ ਹਰ ਵਰਕਰ ਹੜ੍ਹ ਪੀੜਤਾਂ ਦੀ ਮਦਦ ਲਈ ਜ਼ਮੀਨੀ ਪੱਧਰ ਤੇ ਉਤਰਿਆ :ਗੁਰਪ੍ਰੀਤ ਗੁੱਜਰ ਰੈਲਮਾਜਰਾ
ਨਵਾਂਸ਼ਹਿਰ 13 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ ਨੇ ਕੁਦਰਤ ਦੀ ਕਰੋਪੀ ਨਾਲ ਹਰ ਪਾਸੇ ਹੋਏ ਭਾਰੇ ਨੁਕਸਾਨ ਅਤੇ ਪੀੜਿਤ ਲੋਕਾਂ ਦੀ ਮਦਦ ਕਰਨ ਲਈ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਉੱਘੇ ਸਮਾਜ ਸੇਵੀ ਅਤੇ ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕੀਤਾ | ਉਨ੍ਹਾਂ ਨੇ ਕਿਹਾ ਕਿ ਸ ਸੁਖਬੀਰ ਸਿੰਘ ਬਾਦਲ ਖੁਦ ਹੜ੍ਹ ਪੀੜਿਤਾਂ ਦੀ ਮਦਦ ਲਈ ਪਿੰਡ ਪਿੰਡ, ਗਲੀ ਗਲੀ ਜਾ ਰਹੇ ਹਨ | ਉਨ੍ਹਾਂ ਵਲੋਂ ਹਰ ਇਲਾਕੇ ਵਿੱਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਇਕ ਅਕਾਲੀ ਦਲ ਹੀ ਅਜਿਹੀ ਖੇਤਰੀ ਪਾਰਟੀ ਹੈ ਜੋ ਕਿ ਹਮੇਸ਼ਾਂ ਹੀ ਲੋਕਾਂ ਦੀ ਮਦਦ ਕਰਨ ਲਈ ਤੱਤਪਰ ਰਹਿੰਦੇ ਹਨ | ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਲੋਕਾ ਨੂੰ ਹੜ੍ਹਾਂ ਵਿਚ ਮਦਦ ਕਰਨ ਵਿਚ ਨਾਕਾਮ ਸਾਬਤ ਹੋਈ ਹੈ | ਜਿਸਦੇ ਚੱਲਦੇ ਆਉਣ ਵਾਲੀਆਂ 2027 ਚੋਣਾਂ ਵਿਚ ਭਾਰੀ ਬਹੁਮਤ ਨਾਲ ਲੋਕਾਂ ਨੇ ਅਕਾਲੀ ਦਲ ਨੂੰ ਸੱਤਾਂ ਵਿਚ ਲਿਆਉਣਗੇ | ਉਨ੍ਹਾਂ ਨੇ ਕਿਹਾ ਕਿ ਪਾਰਟੀ ਵਲੋਂ ਜੋ ਵੀ ਸੇਵਾ ਸਾਨੂੰ ਲਗਾਈ ਜਾਵੇਗੀ ਅਸੀ ਹਮੇਸ਼ਾ ਉਸ ਨੂੰ ਪੂਰਾ ਕਰਨ ਲਈ ਤਿਆਰ ਰਹੇਗਾ | ਜੋ ਸਕੀਮਾਂ ਅਕਾਲੀ ਦਲ ਦੀ ਸਰਕਾਰ ਵੇਲੇ ਲੋਕਾਂ ਨੂੰ ਦਿੱਤੀਆ ਸਨ। ਹੁਣ ਉਨ੍ਹਾਂ ਸਕੀਮਾ ਤੋਂ ਲੋਕ ਵਾਂਝੇ ਹੋਏ ਹਨ | ਜਿਸ ਕਰਕੇ ਲੋਕਾਂ ਵਿਚ ਆਮ ਆਦਮੀ ਪਾਰਟੀ ਦੇ ਪ੍ਰਤੀ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ |


