Join
Monday, March 23, 2026
Monday, March 23, 2026

ਕੌਮੀ ਲੋਕ ਅਦਾਲਤ ਵਿੱਚ 10100  ਕੇਸਾਂ ਦਾ ਮੌਕੇ ਤੇ ਨਿਪਟਾਰਾ 

08  ਬੈਚਾਂ ਵੱਲੋਂ 06 ਕਰੋੜ 61 ਲੱਖ 05 ਹਜ਼ਾਰ 720  ਰੁਪਏ ਦੇ ਅਵਾਰਡ ਸੁਣਾਏ ਗਏ 

ਨਵਾਂਸ਼ਹਿਰ 14 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੀ ਅਗਵਾਈ ਹੇਠ ਅਤੇ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਡਾ.ਅਮਨਦੀਪ ਜੀਆਂ ਦੀ ਦੇਖ-ਰੇਖ ਹੇਠ ਜ਼ਿਲ੍ਹਾਂ ਕੋਰਟ ਕੰਪਲੈਕਸ, ਸ.ਭ.ਸ ਨਗਰ ਅਤੇ ਸਬ-ਡਵੀਜ਼ਨ ਕੋਰਟ, ਤਹਿਸੀਲ ਬਲਾਚੌਰ ਵਿਖੇ ਮਿਤੀ 13.09.2025 ਨੂੰ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਪ੍ਰਿਆ ਸੂਦ ਜੀਆਂ ਵੱਲੋਂ ਕੌਮੀ ਲੋਕ ਅਦਾਲਤ ਦੇ ਸਾਰੇ ਬੈਂਚਾਂ ਦਾ ਜ਼ਾਇਜਾ ਲਿਆ ਗਿਆ  ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਲਗਾਏ ਗਏ 08 ਬੈਚਾਂ ਵੱਲੋ  ਵੱਖ ਵੱਖ ਤਰ੍ਹਾਂ ਦੇ 11912 ਕੇਸਾਂ ਵਿੱਚੋਂ 10100 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ਤੇ ਨਿਪਟਾਰਾ ਕਰਦਿਆ 06 ਕਰੋੜ 61 ਲੱਖ 05 ਹਜ਼ਾਰ 720 ਰੁਪਏ  ਦੇ ਅਵਾਰਡ ਸੁਣਾਏ ਗਏ । ਇਹ ਜਾਣਕਾਰੀ ਦੇਂਦਿਆ ਹੋਇਆ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਕਿ ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਵੱਖ-ਵੱਖ ਕੇਸਾਂ ਦੀ ਸੁਣਵਾਈ ਲਈ ਜ਼ਿਲ੍ਹਾਂ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਪੱਧਰ ਤੇ 07 ਬੈਂਚ ਅਤੇ  ਕੋਰਟ, ਸਬ-ਡਵੀਜ਼ਨ, ਬਲਾਚੌਰ ਵਿਖੇ 01 ਬੈਂਚ ਲਗਾਏ ਗਏ । ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ  ਚੇਅਰਮੈਨ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਸ਼੍ਰੀ ਅਸ਼ੋਕ ਕਪੂਰ, ਵਧੀਕ ਜ਼ਿਲ੍ਹਾਂ ਅਤੇ ਸੈਸ਼ਨ ਜੱਜ-II ਮਿਸ ਗਗਨਦੀਪ ਕੌਰ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਸ਼ਹੀਦ ਭਗਤ ਸਿੰਘ ਨਗਰ ਸ. ਬਲਜਿੰਦਰ ਸਿੰਘ ਮਾਨ, ਸਿਵਲ ਜੱਜ ( ਸੀਨੀਅਰ ਡੀਵੀਜ਼ਨ) ਮਿਸ ਪਰਵਿੰਦਰ ਕੌਰ, ਸੀ.ਜੇ.ਐਮ ਸ੍ਰੀ ਮਹੇਸ਼ ਕੁਮਾਰ, ਸਿਵਲ ਜੱਜ ( ਜੂਨੀਅਰ ਡੀਵੀਜ਼ਨ) ਤੁਸ਼ਾਰ ਕੌਰ ਥਿੰਦ, ਸਿਵਲ ਜੱਜ ( ਜੂਨੀਅਰ ਡੀਵੀਜ਼ਨ) ਸਿਮਰਨ ਚਲਾਨਾ, ਅਤੇ ਐਸ.ਡੀ.ਜੇ.ਐਮ ਬਲਾਚੌਰ ਮਿਸ. ਲਵਜਿੰਦਰ ਕੌਰ  ਜੀਆਂ ਦੀਆਂ ਅਦਾਲਤਾਂ  ਵੱਲੋ ਇਸ ਕੌਮੀ ਲੋਕ ਅਦਾਲਤ ਵਿੱਚ ਲੱਗੇ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਦੋਵੇ ਧਿਰਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਇਨ੍ਹਾਂ ਬੈਚਾਂ ਦੇ ਨਾਲ ਮੈਂਬਰ ਦੇ ਤੌਰ ਐਡਵੋਕੇਟ, ਐਨ.ਜੀ.ਓ ਮੈਬਰ ਅਤੇ ਨੋਮੀਨੇਸ਼ਨ ਮੈਬਰ, ਡੀ.ਐਲ.ਐਸ.ਏ  ਸ਼ਾਮਲ ਸਨ । ਇਸ ਮੌਕੇ  ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮਕਸਦ  ਦੋਵਾਂ ਧਿਰਾਂ ਦਾ ਆਪਸੀ ਸਮਝੌਤੇ ਅਤੇ ਰਾਜੀਨਾਮੇ ਰਾਹੀ ਅਦਾਲਤੀ ਕੇਸਾਂ  ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਵੀ ਘਟਾਈ ਜਾ ਸਕੇ ਤੇ ਲੋਕਾਂ ਵਿੱਚ  ਆਪਸੀ ਭਾਈਚਾਰੇ ਵਿੱਚ ਪਿਆਰ ਬਣਿਆ ਰਹੇ ।  ਉਹਨ੍ਹਾਂ ਕਿਹਾ ਕਿ ਆਮ ਲੋਕਾਂ  ਨੂੰ ਇਸ ਤਰਾਂ ਦੀਆਂ ਸਮੇ-ਸਮੇ ਤੇ ਲੱਗ ਰਹੀਆ ਲੋਕ ਅਦਾਲਤਾਂ ਦਾ ਵੱਧ ਤੋ ਵੱਧ ਲਾਭ ਲੈਣਾ ਚਾਹੀਦਾ ਹੈ ।


Related Articles

LEAVE A REPLY

Please enter your comment!
Please enter your name here

Latest Articles

2

2