ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡਿਆ ਇਹਨਾਂ ਬੰਦ ਪਈਆਂ ਲਾਇਟਾ ਜਗਾਉਣ ਵਿਚ ਬੁਰੀ ਤਰ੍ਹਾਂ ਨਾਲ ਫੇਲ੍ਹ
ਬਲਾਚੌਰ, 14 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਫਗਵਾੜਾ ਨੈਸ਼ਨਲ ਹਾਈਵੇ ਤੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵਲੋਂ ਲਗਾਈਆਂ ਲਾਈਟਾਂ ਦੀ ਬੱਤੀ ਪਿਛਲੇ ਚਾਰ ਪੰਜ ਦਿਨਾਂ ਤੋਂ ਗੁੱਲ ਹੋਈ ਪਈ ਹੈ। ਜਿਸਦੇ ਕਾਰਨ ਸ਼ਾਮ ਦੇ ਸਮੇਂ ਦਿਨ ਢਲਦੇ ਹੀ ਹਾਈਵੇ ਤੇ ਘੁੱਪ ਹਨੇਰਾ ਹੋਣਾ ਸ਼ੁਰੂ ਹੋ ਜਾਂਦਾ ਹੈ। ਜਿਸ ਦੇ ਕਾਰਨ ਸੜਕ ਤੇ ਚੱਲਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹਰ ਵੇਲੇ ਵੱਡੇ ਹਾਦਸੇ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ। ਪਿਛਲੇ ਦਿਨੀ ਗੜ੍ਹੀ ਨੈਸ਼ਨਲ ਹਾਈਵੇ ਤੇ ਵੀ ਸਟਰੀਟ ਲਾਈਟਾਂ ਬੰਦ ਹੋਣ ਕਰਕੇ ਅਵਾਰਾ ਪਸ਼ੂ ਲੋਕਾਂ ਦੀਆਂ ਕਾਰਾਂ ਦੇ ਨਾਲ ਟਕਰਾ ਰਹੇ ਹਨ ਜਿਸ ਦੇ ਨਾਲ ਕੋਈ ਵੀ ਕੋਈ ਵੱਡਾ ਹਾਦਸਾ ਕਿਸੇ ਵੀ ਟਾਈਮ ਹੋ ਵਾਪਰ ਸਕਦਾ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵਲੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਨ੍ਹਾਂ ਬੰਦ ਪਈਆਂ ਲਾਈਟਾਂ ਨੂੰ ਪਹਿਲ ਦੇ ਅਧਾਰ ਤੇ ਚਾਲੂ ਕੀਤਾ ਜਾਵੇ। ਇਸ ਸਬੰਧੀ ਜਦੋਂ ਨੈਸ਼ਨਲ ਹਾਈਵੇ ਦੇ ਇੰਜੀਨੀਅਰ ਅਭਿਸ਼ੇਕ ਗੋਇਲ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪਾਵਰਕਾਮ ਵਿਭਾਗ ਦੇ ਕਰਮਚਾਰੀਆਂ ਨੂੰ ਸੂਚਿਤ ਕੀਤਾ ਜਾ ਚੁੱਕਾ ਹੈ ਅਤੇ ਛੇਤੀ ਹੀ ਲਾਈਟਾਂ ਚਾਲੂ ਕਰਵਾ ਦਿੱਤੀਆਂ ਜਾਣਗੀਆਂ।


