ਬਲਾਚੌਰ 15 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਯੂਥ ਹਲਕਾ ਕੋਆਰਡੀਨੇਟਰਾਂ ਦੀ ਪਾਰਟੀ ਸੰਗਠਨ ਵਲੋਂ ਜਾਰੀ ਕੀਤੀ ਗਈ ਲਿਸਟ ਵਿੱਚ ਬਲਾਚੌਰ ਹਲਕੇ ਤੋਂ ਕਰਨਵੀਰ ਕਟਾਰੀਆ ਨੂੰ ਇੱਕ ਵੱਡੀ ਜਿੰਮੇਵਾਰੀ ਦਿੱਤੀ ਗਈ।ਜਿਸ ਵਿੱਚ ਉਹਨਾਂ ਨੂੰ ਯੂਥ ਹਲਕਾ ਕੋਆਡੀਨੇਟਰ ਐਲਾਨਿਆ ਗਿਆ। ਇਹ ਉਹਨਾਂ ਦੀ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਜਦੋਂ ਕਰਨਵੀਰ ਕਟਾਰੀਆ ਨੇ ਕਿਹਾ ਕਿ ਮੈਂ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਗਾ।ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਸ ਤਰ੍ਹਾਂ ਹਰੇਕ ਤਰੀਕੇ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਹੈ, ਉਹ ਵੀ ਆਪਣੀ ਸੇਵਾ ਇਸੇ ਤਰ੍ਹਾਂ ਹੀ ਅੱਗੇ ਵੀ ਜਾਰੀ ਰੱਖਣਗੇ ਕਿਉਂਕਿ ਸੰਗਠਨ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਹੈ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਉਨ੍ਹਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ,ਮਨੀਸ਼ ਸਿਸੋਦੀਆ ਇੰਚਾਰਜ ਪੰਜਾਬ, ਅਮਨ ਅਰੋੜਾ ਪੰਜਾਬ ਪ੍ਰਧਾਨ, ਹਲਕਾ ਵਿਧਾਇਕਾਂ ਸੰਤੋਸ਼ ਕਟਾਰੀਆ , ਪਰਮਿੰਦਰ ਗੋਲਡੀ ਦਾ ਇਹ ਜਿੰਮੇਵਾਰੀ ਦੇਣ ਤੇ ਬਹੁਤ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਇਸ ਮਿਲੀ ਨਵੀਂ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।


