Join
Monday, November 10, 2025
Monday, November 10, 2025

ਪ੍ਰੋਜੈਕਟ ਜੀਵਨ ਜੋਤ 2.0 ਜਿਲੇ ਵਿੱਚ ਸਖਤਾਈ ਨਾਲ ਲਾਗੂ:-  ਬੰਗਾ ਵਿੱਚ ਬਾਲ ਵਿਖਿਆ ਵਿੱਚ ਲੱਗੇ ਦੋ ਬੱਚੇ ਕੀਤੇ ਰੈਸਕਿਊ

ਨਵਾਂਸ਼ਹਿਰ 15 ਸਤਬੰਰ (ਜਤਿੰਦਰ ਪਾਲ ਸਿੰਘ ਕਲੇਰ ) 

ਮਾਨਯੋਗ ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਜੀ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ  ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਅੰਕੁਰਜੀਤ ਸਿੰਘ ਜੀ (ਆਈ ਏ ਐਸ) ਵੱਲੋ ਬਾਲ ਭਿੱਖਿਆ ਖਿਲਾਫ ਪ੍ਰੋਜੈਕਟ ਜੀਵਨ ਜੋਤ 2.0 ਨੂੰ ਸਖ਼ਤਾਈ ਨਾਲ ਲਾਗੂ ਕਰਨ ਲਈ ਹੁਕਮ ਦਿੱਤੇ ਗਏ ਹਨ ਜਿਸ ਦੇ ਚਲਦੇ ਅੱਜ 15 ਸਤੰਬਰ 2025 ਨੂੰ ਜਿਲਾ ਪ੍ਰੋਗਰਾਮ ਅਫਸਰ ਸ੍ਰੀ ਜਗਰੂਪ ਸਿੰਘ ਜੀ ਦੀ ਅਗਵਾਈ ਹੇਠ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋ ਜਿਲਾ ਨਵਾਂ ਸ਼ਹਿਰ ਅਧੀਨ ਆਉਂਦੇ ਬਲਾਕ ਬੰਗਾ ਵਿੱਚ ਜਿਲ੍ਹਾ ਟਾਸਕ ਫੋਰਸ ਨਾਲ ਬੱਸ ਸਟੈਂਡ ਰੋਡ, ਗੜ ਸ਼ੰਕਰ ਰੋਡ ਅਤੇ ਬੰਗਾ ਤੋਂ ਨਵਾਸ਼ਹਿਰ ਰੋਡ ਤੇ ਬਾਲ ਭਿੱਖਿਆ ਖਿਲਾਫ ਚੈਕਿੰਗ ਕੀਤੀ ਗਈ ਅਤੇ ਟੀਮ ਵੱਲੋਂ ਚੈਕਿੰਗ ਦੌਰਾਨ 18 ਸਾਲ ਤੋਂ ਘੱਟ ਉਮਰ ਦੇ  ਦੋ ਬੱਚਿਆਂ  (ਲੜਕਾ ਉਮਰ 12 ਸਾਲ ਅਤੇ ਇੱਕ ਲੜਕੀ ਉਮਰ 9 ਸਾਲ) ਨੂੰ ਬਾਲ ਭਿੱਖਿਆ ਤੋਂ ਮੁਕਤ ਕਰਵਾਇਆ ਗਿਆ । ਜਿਲਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਬੱਚਿਆਂ ਨੂੰ ਰੈਸਕਿਊ ਕਰਨ ਉਪਰੰਤ ਬਾਲ ਭਲਾਈ ਕਮੇਟੀ ਵਿਖੇ ਪੇਸ਼ ਕੀਤਾ ਗਿਆ ਹੈ ਤਾਂ ਜੋ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਬਾਲ ਭਲਾਈ ਕਮੇਟੀ ਵੱਲੋਂ  ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ  ਉਨ੍ਹਾ ਦੇ ਮਾਤਾ ਪਿਤਾ ਦੀ ਭਾਲ ਕੀਤੀ ਜਾਵੇਗੀ ਅਤੇ ਬੱਚਿਆਂ ਦੇ ਦਸਤਾਵੇਜ ਵੈਰੀਫਾਈ ਕਰਨ ਉਪਰੰਤ ਯੋਗ ਕਾਰਵਾਈ ਕੀਤੀ ਜਾਵੇਗੀ । ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬੱਚਿਆਂ ਦੀ ਉਮਰ ਅਨੁਸਾਰ ਉਨ੍ਹਾਂ ਨੂੰ ਸਕੂਲ ਵਿਚ ਦਾਖਲ ਕਰਵਾਇਆ ਜਾਵੇਗਾ। ਇਸ ਮੌਕੇ ਮੌਜੂਦ ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਜਗਰੂਪ ਸਿੰਘ  ਵੱਲੋਂ ਦੁਕਾਨਦਾਰਾਂ  ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਤੌਰ ਤੇ ਅਪਰਾਧ ਹੈ । ਬਾਲ ਭਿੱਖਿਆ ਨੂੰ ਜੜ ਤੋਂ ਖਤਮ ਕਰਨ ਲਈ ਬੱਚਿਆਂ ਅਤੇ ਉਹਨਾਂ ਦੇ ਮਾਂ ਪਿਓ ਦੀ ਕਾਉਂਸਲਿੰਗ ਕੀਤੀ ਜਾਣੀ ਬਣਦੀ ਹੈ ਤਾਂ ਜੋ ਬੱਚਿਆਂ ਦੇ ਮਾਂ ਪਿਓ ਬੱਚਿਆਂ ਤੋ ਭੀਖ ਮੰਗਵਾਉਣ ਦੀ ਬਜਾਏ ਉਹਨਾਂ ਨੂੰ ਸਿੱਖਿਆ ਨਾਲ ਜੋੜਨ ਲਈ ਸਕੂਲ ਭੇਜਣ ਅਤੇ ਉਹਨਾਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਹੋ ਸਕੇ।ਇਸਦੇ ਨਾਲ ਹੀ ਮੈਡਮ ਕੰਚਨ ਅਰੋੜਾ ਵੱਲੋਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ ਟੀਮ ਨੂੰ ਕੁਝ ਅਜਿਹੀਆਂ ਔਰਤਾਂ ਵੀ ਦੇਖਣ ਨੂੰ ਮਿਲੀਆਂ ਜੋ ਕਿ ਬਹੁਤ ਹੀ ਛੋਟੇ ਬੱਚਿਆਂ ਨੂੰ ਗੋਦ ਵਿੱਚ ਲੈ ਕੇ ਭੀਖ ਮੰਗ ਰਹੀਆਂ ਸਨ ਇਸ ਸਬੰਧੀ ਟੀਮ ਵੱਲੋਂ ਉਹਨਾਂ ਦੀ ਮੌਕੇ ਤੇ ਹੀ ਕੌਂਸਲਿੰਗ ਕੀਤੀ ਗਈ ਅਤੇ ਅਪੀਲ ਕੀਤੀ ਗਈ ਕਿ ਛੋਟੇ ਬੱਚਿਆਂ ਨੂੰ ਗੋਦ ਵਿੱਚ ਚੁੱਕ ਕੇ ਭੀਖ ਨਾ ਮੰਗੀ ਜਾਵੇ ਅਜਿਹਾ ਕਰਨ ਵਾਲਿਆਂ ਤੇ ਵੀ ਜੁਵੇਨਾਈਲ ਜਸਟਿਸ ਐਕਟ ਅਧੀਨ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਭੀਖ ਮੰਗਦਾ ਹੋਇਆ ਦਿਖਾਈ ਦਿੰਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 416 ਤੀਜੀ ਮੰਜ਼ਿਲ ਡੀਸੀ ਦਫਤਰ ਜਾਂ ਚਾਇਲਡ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਚੈਕਿੰਗ ਟੀਮ ਵਿੱਚ ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ ਸੀਪੀਓ ਅਤੇ ਦੀਪਕ ਕੇਸ ਵਰਕਰ, ਸਿੱਖਿਆ ਵਿਭਾਗ ਤੋਂ ਈਟੀਟੀ ਟੀਚਰ ਮੋਨਿਕਾ ਗੁਪਤਾ,ਸਿਹਤ ਵਿਭਾਗ ਤੋਂ ਦਰਬਾਰਾ ਸਿੰਘ, ਪੁਲਿਸ ਵਿਭਾਗ ਤੋਂ ਪ੍ਰਿਤਪਾਲ ਸਿੰਘ ਏ ਐਸ ਆਈ, ਮਣੀ ਅਤੇ ਕੁਲਵਿੰਦਰ ਕੌਰ ਕਾਨਸਟੇਬਲ ਵੀ ਮੌਜੂਦ ਸਨ|

Related Articles

LEAVE A REPLY

Please enter your comment!
Please enter your name here

Latest Articles