ਬਲਾਚੌਰ 19 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰ ਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਪੀ ਐੱਚ ਸੀ ਸੜੌਆ ਡਾਕਟਰ ਨਵਰੀਤ ਕੌਰ ਜੀ ਦੀ ਯੋਗ ਅਗਵਾਈ ਹੇਠ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਹੈਲਥ ਇੰਸਪੈਕਟਰ ਅਦਰਸ਼ ਕੁਮਾਰ ਕ੍ਰਾਂਤੀਪਾਲ ਕੁਲਦੀਪ ਢਿੱਲੋ ਨੇ ਸਰਕਾਰੀ ਹਾਈ ਸਕੂਲ ਕੌਲਗੜ੍ਹ ,ਸਰਕਾਰੀ ,ਪ੍ਰਾਇਮਰੀ ਸਕੂਲ ਕੌਲਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਗੁਲਪੁਰ, ਸਰਕਾਰੀ ਪ੍ਰਾਇਮਰੀ ਸਕੂਲ ਰੁੜਕੀ ਕਲਾਂ, ਛਦੌੜੀ ਅਤੇ ਸੜੋਆ ਵਿੱਚੋਂ ਵੱਖ-ਵੱਖ ਸਕੂਲਾਂ ਵਿੱਚੋਂ ਪਾਣੀ ਦੇ ਸੈਂਪਲ ਲਏ ਗਏ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਅਤੇ ਇਲਾਜ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤਾਂ ਦੇ ਮੌਸਮ ਵਿੱਚ ਟੱਟੀਆਂ, ਉਲਟੀਆਂ, ਪੇਚਸ ਪੀਲੀਆ ਆਦਿ ਬਿਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ ਇਹਨਾਂ ਦਾ ਮੁੱਖ ਕਾਰਨ ਦੂਸ਼ਿਤ ਪਾਣੀ ਪੀਣ ਦਾ ਉਪਯੋਗ ਕਰਨਾ, ਦੂਸ਼ਿਤ ਖਾਣ ਪੀਣ ਦੀਆਂ ਚੀਜ਼ਾਂ ਦਾ ਸੇਵਨ ਕਰਨਾ ,ਗੰਦਗੀ ਦੇ ਢੇਰ ਲੱਗੇ ਹੋਣੇ ਅਤੇ ਆਲੇ ਦੁਆਲੇ ਸਾਫ ਸਫਾਈ ਨਾ ਹੋਣਾ ਹੋ ਹੁੰਦੇ ਹਨ ਇਸ ਤੋਂ ਬਚਣ ਲਈ ਸਾਨੂੰ ਪੀਣ ਵਾਲਾ ਪਾਣੀ ਸਾਫ ਸੋਮਿਆਂ ਤੋਂ ਹੀ ਲੈਣਾ ਚਾਹੀਦਾ ਹੈ ਪਾਣੀ ਦੀਆਂ ਟੈਂਕੀਆਂ ਨੂੰ ਸਮੇਂ ਸਿਰ ਸਾਫ ਸਫਾਈ ਕਰਵਾਉਣੀ ਚਾਹੀਦੀ ਹੈ ਪੀਣ ਵਾਲਾ ਪਾਣੀ ਸਾਫ ਬਰਤਨਾ ਵਿੱਚ ਢੱਕ ਕੇ ਰੱਖੋ ਪੀਣ ਵਾਲੇ ਪਾਣੀ ਵਿੱਚ ਹੱਥ ਨਾ ਪਾਓ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਸਾਫ ਕਰੋ



