ਨਵਾਂਸ਼ਹਿਰ 19 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਸ਼ਹੀਦ ਭਗਤ ਸਿੰਘ ਨਗਰ ਤੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਵਲ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਪਾਲ ਗੁਰਜ਼ਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਦੱਸਿਆ ਕਿ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਪਾਲ ਗੁਰਜ਼ਰ ਨੇ ਪੰਜਾਬ ਵਿੱਚ ਆਏ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੌਜੂਦਾ ਹਾਲਾਤਾਂ ਬਾਰੇ ਪੁੱਛਿਆ ਗਿਆ ।ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਕ੍ਰਿਸ਼ਨ ਪਾਲ ਗੁਰਜ਼ਰ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਮੱਸਿਆਵਾਂ ਦਾ ਨਿਵਾਰਣ ਕੇਂਦਰ ਸਰਕਾਰ ਦੀ ਪ੍ਰਾਥਮਿਕਤਾ ਵਿਚ ਹੈ ਅਤੇ ਹਰ ਸੰਭਵ ਰਾਹਤ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੁਲ ਦੇ ਨਿਰਮਾਣ ਅਤੇ ਹੋਰ ਲੋੜੀਂਦੇ ਵਿਕਾਸ ਕਾਰਜਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਠੋਸ ਕਦਮ ਚੁੱਕੇ ਜਾਣਗੇ।ਆਪਣੇ ਸੰਬੋਧਨ ਵਿੱਚ ਕ੍ਰਿਸ਼ਨ ਪਾਲ ਗੁਰਜ਼ਰ ਕਿਹਾ ਕਿ ਪੰਜਾਬ ਦੀ ਧਰਤੀ ਦੇਸ਼ ਲਈ ਬੇਮਿਸਾਲ ਯੋਗਦਾਨ ਦੇਣ ਵਾਲੀ ਹੈ ਅਤੇ ਮੋਦੀ ਸਰਕਾਰ ਪੰਜਾਬ ਦੇ ਹਰ ਪਿੰਡ ਅਤੇ ਹਰ ਨਾਗਰਿਕ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਸਪਸ਼ਟ ਕਿਹਾ ਕਿ “ਜਿਹੜੀਆਂ ਵੀ ਲੋੜਾਂ ਹੋਣਗੀਆਂ, ਮੋਦੀ ਸਰਕਾਰ ਪੂਰਾ ਸਹਿਯੋਗ ਦੇਵੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਕਦੇ ਨਿਰਾਸ਼ ਨਹੀਂ ਹੋਣ ਦੇਵੇਗੀ।”ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਬਲਾਚੌਰ ਹਲਕੇ ਵਿੱਚ ਪਾਰਟੀ ਵਲ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਲਈ ਅਤੇ ਉਹਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਟੀਮ ਵਲੋਂ ਪਿਛਲੇ ਦਿਨੀ ਕੇਂਦਰ ਸਰਕਾਰ ਦੀ ਸਕੀਮਾਂ ਦੇ ਤਹਿਤ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ ਹੈ , ਉਸ ਨਾਲ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਬਹੁਤ ਲਾਭ ਮਿਲ ਰਿਹਾ ਹੈ । ਉਹਨਾਂ ਨੇ ਕਿਹਾ ਕਿ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਹਲਕਾ ਬਲਾਚੌਰ ਦੇ ਵਿੱਚ ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਨੂੰ ਮਜ਼ਬਤ ਕਰਨ ਲਈ ਦਿਨ ਰਾਤ ਇੱਕ ਕਰਕੇ ਕੇ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਉਹ ਜਲਦ ਹੀ ਬਲਾਚੌਰ ਦੇ ਵਿੱਚ ਭਾਜਪਾ ਦੇ ਵਰਕਰਾਂ ਦੇ ਨਾਲ ਇੱਕ ਮੁਲਾਕਾਤ ਕਰਨ ਆਉਣਗੇ। ਇਸ ਮੌਕੇ ਉਨ੍ਹਾਂ ਨਾਲ ਅਸ਼ੋਕ ਚੇਚੀ, ਸੰਨੀ ਭਾਟੀਆ, ਅਮਨ ਰਾਣਾ, ਨਰਿੰਦਰ ਸੂਦਨ ਆਦਿ ਹਾਜ਼ਰ ਸਨ ।


