Join
Monday, March 23, 2026
Monday, March 23, 2026

ਪੰਜਾਬ ਸਰਕਾਰ ਨਸ਼ਾ ਖ਼ਤਮ ਕਰਨ ਲਈ ਵਚਨਬੱਧ- ਵਿਧਾਇਕਾ ਸੰਤੋਸ਼ ਕਟਾਰੀਆ 

ਬਲਾਚੌਰ 20 ਸਤੰਬਰ (  ਜਤਿੰਦਰ ਪਾਲ ਸਿੰਘ ਕਲੇਰ ) ਬੀਬੀ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਮਾਨ ਸਰਕਾਰ ਦੁਆਰਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਸੀ, ਮੁਹਿੰਮ ਦੇ 200 ਦਿਨ ਪੂਰੇ ਹੋ ਚੁੱਕੇ ਹਨ। ਵੱਡੇ ਛੋਟੇ ਨਸ਼ਾ ਤਸਕਰਾਂ ਸਮੇਤ ਕਰੋੜਾਂ ਰੁਪਏ ਦੇ ਨਸ਼ਾ ਪੰਜਾਬ ਪੁਲਿਸ ਦੁਆਰਾ ਫੜਿਆ ਗਿਆ ਹੈ। ਅੱਗੇ ਵੀ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।ਬੀਬੀ ਜੀ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੇ ਆਪਣੇ ਏਕੇ ਨਾਲ ਵੱਡੀ ਤੋ ਵੱਡੀ ਮੁਸੀਬਤ ਦਾ ਸਾਹਮਣਾ ਕੀਤਾ ਹੈ।ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਕਰਨ ਵਾਲਾ ਕੋਈ ਵੀ ਹੋਵੇ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਤੇ ਅੱਗੇ ਵੀ ਇਹ ਮੁਹਿੰਮ ਇਸੇ ਤਰਾਂ ਜਾਰੀ ਰਹੇਗੀ।ਬੀਬੀ ਨੇ ਦੱਸਿਆ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ। ਇਸ ਲਈ ਇਹ ਮੁਹਿੰਮਾਂ ਦਾ ਗੜ੍ਹ ਹੈ। ਡੇਢ ਸਾਲ ਕਿਸਾਨ ਅੰਦੋਲਨ ਚੱਲਿਆ ਉਸ ਤੋਂ ਬਾਅਦ ਖਨੌਰੀ ਅਤੇ ਸ਼ੰਭੂ ਦੇ ਬਾਰਡਰ ਬੰਦ ਰਹੇ, ਫ਼ਿਰ ਜੰਗ ਲੱਗ ਗਈ ਅਤੇ ਹੁਣ ਹੜ੍ਹ, ਪਰ ਜਦੋਂ ਵੀ ਦੇਸ਼ ’ਤੇ ਕੋਈ ਸੰਕਟ ਆਇਆ, ਪੰਜਾਬ ਸਭ ਤੋਂ ਪਹਿਲਾਂ ਸੀਨਾ ਤਾਣ ਕੇ ਖੜ੍ਹਾ ਹੋਇਆ। ਆਜ਼ਾਦੀ ਦੀ ਲਹਿਰ ਵਿੱਚ ਵੀ 90% ਕੁਰਬਾਨੀਆਂ ਪੰਜਾਬੀਆਂ ਦੀਆਂ ਹੀ ਹਨ। ਪਰ ਪੰਜਾਬੀਆਂ ਦਾ ਜਜ਼ਬਾ ਹਰ ਵਾਰੀ ਸੰਕਟ ਨੂੰ ਛੋਟਾ ਕਰ ਦਿੰਦਾ ਹੈ ਤੇ ਵਿਧਾਇਕਾ ਸੰਤੋਸ਼ ਕਟਾਰੀਆ ਜੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਦੇ ਮੱਦੇਨਜ਼ਰ ਕੁੱਝ ਨਿਯਮਾਂ ਵਿੱਚ ਸੋਧਾਂ ਕਰਨ ਤੇ ਨਾਲ ਹੀ ਮੁਆਵਜ਼ੇ ਸੰਬੰਧਿਤ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ 26 ਸਤੰਬਰ ਤੋਂ 29 ਸਤੰਬਰ ਤੱਕ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਸੱਦਿਆ ਗਿਆ ਹੈ।

Related Articles

LEAVE A REPLY

Please enter your comment!
Please enter your name here

Latest Articles

2

2