ਬਲਾਚੌਰ 20 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਬਿਸਤ ਦੁਆਬ ਨਹਿਰ ਵਿੱਚ ਨੇਪਾਲੀ ਵਿਅਕਤੀ ਵਲੋਂ ਨਹਿਰ ਦੇ ਵਿਚ ਛਾਲ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਬਲਾਚੌਰ ਦੇ ਮੁੱਖ ਅਫਸਰ ਸਤਨਾਮ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਕੰਗਣਾ ਪੁੱਲ ਨਹਿਰ ਦੇ ਵਿੱਚ ਇੱਕ ਵਿਅਕਤੀ ਨੇ ਛਾਲ ਮਾਰ ਦਿੱਤੀ ਹੈ ਅਤੇ ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਆਇਆ ਸੀ ਅਤੇ ਕੰਗਣਾ ਪੁਲ ਤੇ ਮੋਟਰਸਾਈਕਲ ਖੜ੍ਹਾ ਕਰਕੇ ਉਸ ਵਿਅਕਤੀ ਨੇ ਨਹਿਰ ਦੇ ਵਿੱਚ ਛਾਲ ਮਾਰ ਦਿੱਤੀ ਜਿਸ ਮੋਟਰਸਾਈਕਲ ਦਾ ਨੰਬਰ ਪੀਬੀ07 ਜੇ8106 ਹੈ ਪੁਲਿਸ ਵੱਲੋਂ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਦੱਸਿਆ ਕਿ ਉਨਾਂ ਵਲੋਂ ਗੋਤਾਖੋਰਾਂ ਨੂੰ ਬੁਲਾਇਆ ਜਾ ਰਿਹਾ ਹੈ ਅਤੇ ਜ਼ਿਕਰਯੋਗ ਹੈ ਕਿ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਡੀਐਸਪੀ ਸ਼ਾਮ ਸੁੰਦਰ ਸ਼ਰਮਾ ਵੀ ਪਹੁੰਚੇ


