Join
Monday, March 23, 2026
Monday, March 23, 2026

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਮੁਕੰਦਪੁਰ-ਚੱਕਦਾਨਾ ਸੜਕ ਦੇ ਕੰਮ ਦਾ ਰੱਖਿਆ ਨੀਂਹ ਪੱਥਰ

4.30 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਸੜਕ ਦ ਕੰਮ ਜਲਦ ਮੁਕੰਮਲ ਹੋਵੇਗਾ, ਆਵਾਜਾਈ ਹੋਵੇਗੀ ਸੁਖਾਲੀ-ਕੰਗ
ਪੰਜਾਬ ਸਰਕਾਰ ਸੜਕੀ ਸੰਪਰਕ ਨੂੰ ਹੋਰ ਬੇਹਤਰ ਕਰੇਗੀ

ਨਵਾਸ਼ਹਿਰ /ਬੰਗਾ21 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ ) ਨੇੜਲੇ ਪਿੰਡ ਮੁਕੰਦਪੁਰ ਤੋਂ ਚੱਕਦਾਨਾ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਦਿਆਂ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਸੜਕੀ ਸੰਪਰਕ ਨੂੰ ਹੋਰ ਬੇਹਤਰ ਬਣਾਏਗੀ। 

ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਸਮੇਤ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਦਿਆਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ 4.30 ਕਰੋੜ ਰੁਪਏ ਦੀ ਲਾਗਤ ਨਾਲ ਇਹ 9.62 ਕਿਲੋਮੀਟਰ ਲੰਬਾਈ ਵਾਲੀ ਸੜਕ ਦਾ ਕੰਮ ਜਲਦ ਹੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕ ਬਨਣ ਨਾਲ ਬੰਗਾ ਤੋਂ ਫਿਲੌਰ ਮ ਵਾਲੀ ਆਵਾਜਾਈ ਹੋਰ ਸੁਖਾਲੀ ਹੋ ਜਾਵੇਗੀ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਫਿਲੌਰ ਰੋਡ ਤੋਂ ਫਗਵਾੜਾ-ਰੋਪੜ ਸੜਕ ਤੱਕ ਇਹ ਮਹੱਤਵਪੂਰਨ ਲਿੰਕ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਪੇਂਡੂ ਖੇਤਰ ਦਾ ਸੰਪਰਕ ਹੋਰ ਮਜ਼ਬੂਤ ਹੋਵੇਗਾ ।

ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸੜਕਾਂ ਦੀ ਹਾਲਤ ਨੂੰ ਸੁਧਾਰਨ ਅਤੇ ਸੜਕੀ ਨੈਟਵਰਕ ਨੂੰ ਮਜ਼ਬੂਤ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦੇ ਨਾਲ-ਨਾਲ ਹਰ ਖੇਤਰ ਵਿਚ ਸੜਕੀ ਨੈਟਵਰਕ ਹੋਰ ਬੇਹਤਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਬੰਧਤ ਅਧਿਕਾਰੀਆਂ ਨੂੰ ਸੜਕ ਦੇ ਕੰਮ ਦੀ ਗੁਣਵੱਤਾ ਅਤੇ ਨਿਰਧਾਰਤ ਸਮੇਂ ਦੀ ਵੀ ਪੂਰਨ ਪਾਲਣਾ ਦੀ ਹਦਾਇਤ ਕੀਤੀ ਜਾ ਚੁੱਕੀ ਹੈ। 

ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਹਲਕੇ ਵਿਚ ਜਿੱਥੇ ਵੀ ਸੜਕੀ ਸੁਧਾਰ ਜਾਂ ਅਪਗ੍ਰੇਡੇਸ਼ਨ ਦੀ ਲੋੜ ਹੈ ਉਥੇ ਜਲਦ ਹੀ ਕੰਮ ਸ਼ੁਰੂ ਕਰਵਾ ਕੇ ਲੋਕਾਂ ਨੂੰ ਲੋੜੀਂਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਬਨਣ ਤੋਂ ਬਾਅਦ ਅਗਲੇ ਪੰਜ ਸਾਲ ਦੌਰਾਨ ਇਸ ਦੀ ਮੈਂਟੀਨੈਂਸ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਐਸ.ਡੀ.ਐਮ. ਅਨਮਜਯੋਤ ਕੌਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਜੋਤ ਕੌਰ ਲੋਹਟੀਆ, ਸਰਪੰਚ ਪੰਕਜ ਲੋਹਟੀਆ, ਕਾਰਜਕਾਰੀ ਇੰਜੀਨੀਅਰ ਗੌਰਵ ਭੱਟੀ, ਆਮ ਆਦਮੀ ਪਾਰਟੀ ਦੇ ਆਗੂ ਸੋਹਣ ਲਾਲ ਢੰਡਾ, ਪੰਚ ਰਾਮ ਕਿਸ਼ਨ, ਪੰਚ ਸੋਨੂੰ, ਚਰਨਜੀਤ ਸਿੰਘ ਗਹਿਲ ਮਜਾਰੀ, ਮਨਜੀਤ ਸਿੰਘ, ਅਮਰਜੀਤ ਬਜਾਜ ਆਦਿ ਵੀ ਮੌਜੂਦ ਸਨ। 

Related Articles

LEAVE A REPLY

Please enter your comment!
Please enter your name here

Latest Articles

2

2