ਬਲਾਚੌਰ 21 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ ) ਅੱਜ ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ ਰਜਿ 295 ਬਲਾਕ ਬਲਾਚੌਰ ਦੀ ਮਾਸਿਕ ਮੀਟਿੰਗ ਡਾ ਤਜਿੰਦਰ ਜੋਤ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪਿਛਲੇ ਮਹੀਨੇ ਦੀਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਮੌਕੇ ਤੇ ਸਾਰੇ ਮੈਡੀਕਲ ਪ੍ਰੈਕਟੀਸ਼ਨ ਅਪੀਲ ਕੀਤੀ ਕਿ 28 ਸਤੰਬਰ 2025 ਦਿਨ ਐਤਵਾਰ ਸਰਦਾਰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ
ਸ਼ਹੀਦ ਦਾ ਜਨਮਦਿਨ ਕੇਕ ਕੱਟ ਕੇ ਮਨਾਇਆ ਜਾਵੇਗਾ। ਤਾਂ ਕਿ ਇਸ ਮਹਾਨ ਕ੍ਰਾਂਤਿਕਾਰੀ ਦੇ ਪੂਰਨਿਆ ਤੇ ਚੱਲ ਸਕੀਏ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਭਗਤ ਸਿੰਘ ਦੀ ਕੁਰਬਾਨੀ ਅਤੇ ਵਿਚਾਰਧਾਰਾ ਨਾਲ ਜੋੜਿਆ ਜਾ ਸਕੇ। ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਮੈਡੀਕਲ ਪ੍ਰੈਕਟੀਸ਼ਨਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਤਾਂ ਕਿ ਸ਼ਹੀਦ ਦੇ ਸੁਪਨਿਆਂ ਨੂੰ ਅੱਗੇ ਵਧਾਉਣ ਦਾ ਵਾਅਦਾ ਕਰੀਏ
ਮੌਕੇ ਤੇ ਡਾ ਦਿਲਦਾਰ ਸਿੰਘ ਚਾਹਲ ਤੇ ਡਾ ਸਰਬਜੀਤ ਸਿੰਘ ਨੂੰ ਸੋਸ਼ਲ ਕੰਮਾਂ ਲਈ ਸਨਮਾਨਿਤ ਕੀਤਾ ਗਿਆ। ਸਮਾਜ ਸੇਵਾ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਨੂੰ ਦੇਖਦਿਆਂ ਇਹ ਸਨਮਾਨ ਪ੍ਰਦਾਨ ਕੀਤਾ ਗਿਆ। ਇਹਨਾਂ ਨੇ ਲੰਮੇ ਸਮੇਂ ਤੋਂ ਗਰੀਬਾਂ ਦੀ ਸਹਾਇਤਾ, ਸਿਹਤ ਸੇਵਾਵਾਂ ਅਤੇ ਨੌਜਵਾਨਾਂ ਨੂੰ ਸਹੀ ਰਾਹ ਤੇ ਪ੍ਰੇਰਿਤ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਮੀਟਿੰਗ ਦੌਰਾਨ ਸਮਾਜ ਦੇ ਕਈ ਵੱਡੇ ਹਸਤੀਆਂ ਡਾ ਗਿਆਨ ਸਿੰਘ ਡਾ ਯਸ਼ਪਾਲ ਭੱਦੀ ਡਾ ਪਿੰਕਾ ਨੇ ਵੀ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਅਜਿਹੇ ਲੋਕਾਂ ਤੋਂ ਹੀ ਨੌਜਵਾਨਾਂ ਨੂੰ ਪ੍ਰੇਰਣਾ ਮਿਲਦੀ ਹੈ।
ਡਾ. ਜੋਤ ਨੇ ਕਿਹਾ ਕਿ ਹੜ ਪੀੜਤ ਇਲਾਕਿਆਂ ਵਿੱਚ ਜਾ ਕੇ ਲੋਕਾਂ ਦੀ ਹਰ ਮੁਸ਼ਕਿਲ ਵਿੱਚ ਸਹਾਇਤਾ ਕੀਤੀ ਜਾਵੇਗੀ। ਉਹਨਾਂ ਨੇ ਦੱਸਿਆ ਕਿ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ, ਸਿਹਤ ਸੇਵਾਵਾਂ ਅਤੇ ਹੋਰ ਲੋੜੀਂਦੀ ਮਦਦ ਪਹੁੰਚਾਈ ਜਾਵੇਗੀ।
ਹੜ ਨਾਲ ਪ੍ਰਭਾਵਿਤ ਲੋਕਾਂ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ ਅਤੇ ਸਮਾਜ ਦੇ ਹਰ ਵਰਗ ਨੂੰ ਅੱਗੇ ਆ ਕੇ ਪੀੜਤਾਂ ਦੀ ਸਹਾਇਤਾ ਲਈ ਹਿੱਸਾ ਪਾਉਣਾ ਚਾਹੀਦਾ ਹੈ ਮੌਕੇ ਤੇ ਤਹਿਸੀਲ ਬਲਾਚੌਰ ਦੇ ਮੀਟਿੰਗ ਵਿੱਚ ਮੌਜੂਦ ਡਾ ਬਲਦੇਵ ਸਿੰਘ,ਡਾ ਸ਼ਮਸ਼ੇਰ ਸਿੰਘ, ਡਾ ਬਹਾਦਰ ਸਿੰਘ, ਡਾ ਜਸਵੀਰ ਸਿੰਘ, ਡਾ ਪ੍ਰੇਮ ਸਿੰਘ, ਡਾ ਯਸ਼ਪਾਲ ਸ਼ਰਮਾ,ਡਾ ਲਖਵੀਰ ਸਿੰਘ, ਡਾ ਹਰਜਿੰਦਰ ਸਿੰਘ ਕੈਸ਼ੀਅਰ,,ਡਾ ਸੁਭਾਸ਼, ਡਾ ਜਤਿੰਦਰ, ਡਾ ਭੁਪਿੰਦਰ, ਡਾ ਜਤਿੰਦਰ ਸਿੰਘ, ਡਾ ਅਮਰੀਕ, ਡਾ ਸੁਖਵਿੰਦਰ ਸਿੰਘ ਆਦਿ|


