ਨਵਾਂਸ਼ਹਿਰ /ਕਾਠਗੜ੍ਹ 22 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਅਕਾਲੀ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨਾਲ ਸਿੱਖ ਸਟੂਡੇੈਂਟਸ ਫੈਡਰੇਸ਼ਨ ਗਰੇਵਾਲ ਦੇ ਜਿਲਾਂ ਪ੍ਰਧਾਨ ਜੱਥੇਦਾਰ ਹਿੰਮਤ ਸਿੰਘ ਰਾਜਾ ਸਰਦਾਰ ਮੋਹਣ ਸਿੰਘ ਮੁਹੰਦਮੀ ਪੁਰ ਕੋਮੀ ਮੀਤ ਪ੍ਰਧਾਨ ਸਿੱਖ ਸਟੂਡੇੈਂਟਸ ਫੈਡਰੇਸ਼ਨ ਗਰੇਵਾਲ ਅਤੇ ਹੋਰ ਪੁਰਾਣੇ ਅਕਾਲੀ ਵਰਕਰਾਂ ਨਾਲ ਵਿਸ਼ੇਸ਼ ਤੌਰ ਤੇ ਵਿਚਾਰ ਵਟਾਂਦਰਾ ਕਰਕੇ ਪੰਜਾਬ ਦੇ ਹਲਾਤ ਤੇ ਡੁੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਇਸ ਮੌਕੇ ਪ੍ਰਧਾਨ ਹਿੰਮਤ ਸਿੰਘ ਰਾਜਾ ਨੇ ਕਿਹਾ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਲੋਕਾਂ ਦੀ ਮਦਦ ਲਈ ਜੋ ਵੀ ਹੁਕਮ ਕੀਤਾ ਜਾਵੇਗਾ ਉਸ ਸਮੂਹ ਅਕਾਲੀ ਵਰਕਰ ਖਿੜੇ ਮੱਥੇ ਪ੍ਰਵਾਨ ਕਰਕੇ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਦੀ ਹਰ ਸੰਭਵ ਮਦਦ ਕਰਨਗੇ। ਉਨ੍ਹਾਂ ਕਿਹਾ ਪੰਜਾਬ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਵਾਂਗ ਹਰ ਮਾੜੇ ਇਲਾਕਿਆਂ ਦੇ ਲੋਕਾਂ ਦੀ ਹਰ ਸੰਭਵ ਮਦਦ ਕਰਨੀ ਚਾਹੀਦੀ ਹੈ।


