ਨਵਾਂਸ਼ਹਿਰ /ਬੰਗਾ 25 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ )
ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਸ਼ਹੀਦੀ ਪੁਰਬ (ਸਾਕਾ-ਏ-ਚਾਂਦਨੀ ਚੌਂਕ) ਨੂੰ ਸਮਰਪਿਤ ਨਵਾਂਸ਼ਹਿਰ ਵਿਖੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ (ਨਵਾਂਸ਼ਹਿਰ) ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਰਾਤ ਦੇ 25 ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਤਹਿਸੀਲ ਪੱਧਰੀ ਮਹਾਨ ਗੁਰਮਤਿ ਸਮਾਗਮ ਪੂਰੀ ਸ਼ਰਧਾ ਭਾਵਨਾ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ । ਸਮਾਗਮ ਦੀ ਆਰੰਭਤਾ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਈ । ਉਪਰੰਤ ਭਾਈ ਸ਼ੁੱਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵੱਲੋਂ ਅੰਮ੍ਰਿਤਮਈ ਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾ ਕੇ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਿਆ ਗਿਆ ।
ਸਮਾਗਮ ਵਿਚ ਕਥਾਵਾਚਕ ਪ੍ਰੋ: ਸਰਬਜੀਤ ਸਿੰਘ ਰੇਣਕਾ ਲੁਧਿਆਣੇ ਵਾਲਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਦੇ ਵਡਮੁੱਲੇ ਸਿਧਾਂਤਾਂ ਤੋਂ ਜਾਣੂ ਕਰਵਾਇਆ । ਉਹਨਾਂ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਉਪਦੇਸ਼ ਅਨੁਸਾਰ ਨਾਮ ਜਪਣ, ਕਿਰਤ ਕਰਨ, ਵੰਡ ਛਕਣ ਦੇ ਸਿਧਾਂਤ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਅਤੇ ਗੁਰਇਤਹਾਸ ਬਾਰੇ ਚਾਨਣਾ ਪਾਇਆ । ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਕੀਰਤਨੀ ਜਥਿਆਂ ਨੇ ਵੀ ਹਾਜ਼ਰੀ ਭਰੀ ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮੁੱਖ ਸੇਵਦਾਰ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮਹਾਨ ਗੁਰਮਤਿ ਸਮਾਗਮ ਵਿਚ ਹਾਜ਼ਰੀਆਂ ਭਰਨ ਵਾਲੀਆਂ ਸਮੂਹ ਸੰਗਤਾਂ ਦਾ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਉਹਨਾਂ ਨੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਗੁਰਮਤਿ ਦੇ ਪ੍ਰਚਾਰ ਅਤੇ ਪਸਾਰ ਲਈ ਹਰ ਸਾਲ ਗੁਰਮਤਿ ਸਮਾਗਮ ਕਰਵਾਉਣ ਦੇ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ । ਸ. ਢਾਹਾਂ ਨੇ ਟਰੱਸਟ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਨੂੰ ਯਾਦ ਕਰਦੇ ਹੋਏ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਨਰਸਿੰਗ ਕਾਲਜ, ਪੈਰਾਮੈਡੀਕਲ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲ ਬਾਰੇ ਜਾਣਕਾਰੀ ਵੀ ਸੰਗਤਾਂ ਨਾਲ ਸਾਂਝੀ ਕੀਤੀ । ਸਮਾਗਮ ਵਿਚ ਸੰਬੋਧਨ ਕਰਦੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਸੁਰਜੀਤ ਸਿੰਘ ਨੇ ਸਮੂਹ ਬੁਲਾਰਿਆਂ ਦਾ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਦਾ ਗੁਰਮਤਿ ਸਮਾਗਮ ਲਈ ਕੀਤੇ ਸ਼ਾਨਦਾਰ ਪ੍ਰਬੰਧਾਂ ਲਈ ਧੰਨਵਾਦ ਕੀਤਾ । ਇਸ ਮੌਕੇ ਉਹਨਾਂ ਨੇ ਸੁਸਾਇਟੀ ਵੱਲੋ ਕੀਤੇ ਜਾ ਰਹੇ ਵੱਖ-ਵੱਖ ਸੇਵਾ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਸਾਲ ਗੁਰਮਤਿ ਸਮਾਗਮਾਂ ਦੇ ਨਾਲ ਨਾਲ ਪੰਜਾਬ ਵਿਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ । ਉਹਨਾਂ ਨੇ ਸਮੂਹ ਸੰਗਤਾਂ ਨੂੰ ਨਵਾਂਸ਼ਹਿਰ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਦੀ ਜਾਣਕਾਰੀ ਦਿੰਦੇ ਹੋਏ ਹਾਜ਼ਰੀਆਂ ਭਰਨ ਦੀ ਪੁਰਜ਼ੋਰ ਅਪੀਲ ਕੀਤੀ। ਇਸ ਮੌਕੇ ਟਰੱਸਟ ਅਤੇ ਸੁਸਾਇਟੀ ਵਲੋਂ ਭਾਈ ਸ਼ੁੱਭਦੀਪ ਸਿੰਘ, ਡਾ. ਸਰਬਜੀਤ ਸਿੰਘ ਰੇਣਕਾ ਅਤੇ ਪਤਵੰਤੇ ਸੱਜਣਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ । ਸਟੇਜ ਸਕੱਤਰ ਦੀ ਸੇਵਾ ਗਿਆਨੀ ਤਰਲੋਚਨ ਸਿੰਘ ਖਟਕੜ ਕਲਾਂ ਵਾਲਿਆਂ ਨੇ ਬਾਖੂਬੀ ਨਿਭਾਈ ।
ਇਸ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਸਾਬਕਾ ਪ੍ਰਧਾਨ ਟਰੱਸਟ, ਦਵਿੰਦਰ ਸਿੰਘ ਢਿੱਲੋਂ ਯੂ ਐਸ ਏ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਬਾਬਾ ਸਤਨਾਮ ਸਿੰਘ ਮਜਾਰੀ ਵਾਲੇ, ਬਾਬਾ ਰੇਸ਼ਮ ਸਿੰਘ ਜੀਂਦੋਵਾਲ, ਭਾਈ ਹਰਜਿੰਦਰ ਸਿੰਘ ਰਾਮਪੁਰ ਅਟਾਰੀ, ਜਸਵੀਰ ਸਿੰਘ ਨੂਰਪੁਰ, ਭੁਪਿੰਦਰ ਸਿੰਘ ਕਲਸੀ, ਕੁਲਵਿੰਦਰ ਸਿੰਘ ਸੁੱਧਾ ਮਾਜਰਾ, ਸੁਸਾਇਟੀ ਸਰਪ੍ਰਸਤ ਉੱਤਮ ਸਿੰਘ ਸੇਠੀ, ਜਗਜੀਤ ਸਿੰਘ ਜਨਰਲ ਸਕੱਤਰ, ਮੁਖਵਿੰਦਰ ਪਾਲ ਸਿੰਘ, ਪਲਵਿੰਦਰ ਸਿੰਘ ਕਰਿਆਮ, ਜਗਦੀਪ ਸਿੰਘ ਕੈਸ਼ੀਅਰ, ਜਗਜੀਤ ਸਿੰਘ ਬਾਟਾ, ਪਰਮਜੀਤ ਸਿੰਘ ਮੂਸਾਪੁਰ, ਕੁਲਜੀਤ ਸਿੰਘ ਖਾਲਸਾ, ਹਕੀਕਤ ਸਿੰਘ, ਹਰਦੀਪ ਸਿੰਘ ਗੜ੍ਹ ਪਧਾਣਾ, ਮਨਮੋਹਨ ਸਿੰਘ, ਸੋਹਣ ਸਿੰਘ ਉਸਤਾਦ, ਮਨਜੀਤ ਸਿੰਘ ਮਹਿਤਪੁਰ, ਅਮਰੀਕ ਸਿੰਘ ਸੋਢੀ, ਸੁਖਵਿੰਦਰ ਸਿੰਘ ਲਧਾਣਾ ਉੱਚਾ, ਰਮਣੀਕ ਸਿੰਘ, ਨਵਦੀਪ ਸਿੰਘ, ਅਮਰਜੀਤ ਸਿੰਘ ਖਾਲਸਾ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਗੁਰਦੇਵ ਸਿੰਘ ਗਹੂੰਣ, ਤਲਵੀਰ ਸਿੰਘ ਬਲਾਚੌਰ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਜਥੇਦਾਰ ਤਰਲੋਕ ਸਿੰਘ ਫਲੋਰਾ, ਗਿਆਨੀ ਸੁਖਵਿੰਦਰ ਸਿੰਘ ਗੋਬਿੰਦਪੁਰ, ਗੁਰਦੀਪ ਸਿੰਘ ਢਾਹਾਂ, ਲੰਬੜਦਾਰ ਸਵਰਨ ਸਿੰਘ ਕਾਹਮਾ, ਬੂਟਾ ਸਿੰਘ ਢੰਢੂਹਾ, ਨਰਿੰਦਰ ਸਿੰਘ ਲੱਖਪੁਰ, ਤਰਨਜੀਤ ਸਿੰਘ ਥਾਂਦੀ ਦੌਲਤਪੁਰ, ਕੁਲਜਿੰਦਰਜੀਤ ਸਿੰਘ ਸੋਢੀ, ਅਮਰਜੀਤ ਸਿੰਘ ਪੂਨੀ ਜੀਂਦੋਵਾਲ, ਕੁਲਦੀਪ ਸਿੰਘ ਪਾਬਲਾ, ਸਤਵੀਰ ਸਿੰਘ ਜੀਂਦੋਵਾਲ, ਭਾਈ ਦਲਜੀਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਸਤਨਾਮ ਸਿੰਘ ਜੀਂਦੋਵਾਲ, ਭਾਈ ਗੁਰਪ੍ਰੀਤ ਸਿੰਘ ਜੀਂਦੋਵਾਲ, ਮਾਸਟਰ ਸੁਖਵਿੰਦਰ ਸਿੰਘ ਮੱਲੂਪੋਤਾ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਰਾਜਦੀਪ ਥਿਦਵਾੜ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਸਮੂਹ ਸਟਾਫ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਸਮੂਹ ਸਟਾਫ ਅਤੇ ਵਿਦਿਆਰਥੀ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਤੋਂ ਇਲਾਵਾ ਇਲਾਕੇ ਦੀਆਂ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੀ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰੀਆਂ । ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ । ਸਮਾਗਮ ਦੌਰਾਨ ਜੋੜਿਆਂ ਦੀ ਸੇਵਾ ਭਾਈ ਘਨੱਈਆ ਦਲ ਜਾਡਲਾ ਵੱਲੋ ਬੜੇ ਸੁਚੱਜੇ ਢੰਗ ਨਾਲ ਕੀਤੀ ਗਈ ।


