Join
Monday, March 23, 2026
Monday, March 23, 2026

ਜਿਲ੍ਹਾਂ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਹੜ੍ਹ ਪ੍ਰਭਾਵਿਤ ਪੀੜ੍ਹਤਾ ਦੇ ਲਈ ਲੱਗੇ ਹੈਲਪ ਡੈਸਕ ਦਾ ਲਿਆ ਜਾਇਜ਼ਾ 

ਸ਼ਹੀਦ ਭਗਤ ਸਿੰਘ ਨਗਰ: 25 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ )    ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਜਾਰੀ ਨਿਰਦੇਸ਼ਾਂ ਅਤੇ   ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਹਦਾਇਤਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਹੀਦ ਭਗਤ ਸਿੰਘ ਨਗਰ ਵੱਲੋ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾ ਵਿੱਚ ਹੈਲਪ ਡੈਸਕ ਲਾਏ ਗਏ ਹਨ ।  ਜਿਸ ਦੇ ਤਹਿਤ  ਜਿਲ੍ਹਾਂ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ  ਵੱਲੋ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ ਨਾਲ ਪਿੰਡ ਬੁਰਜ ਟਹਿਲ ਦਾਸ, ਪਿੰਡ ਪੰਦਰਾਵਲ ਵਿਖੇ ਹੜ੍ਹ ਪ੍ਰਭਾਵਿਤ ਪੀੜ੍ਹਤਾ ਦੇ ਲਈ ਲੱਗੇ ਹੈਲਪ ਡੈਸਕ  ਦਾ ਜਾਇਜ਼ਾ ਲਿਆ ਗਿਆ ਅਤੇ ਮੌਕੇ ਤੇ  ਪੀੜਤਾਂ ਦੀਆਂ ਸਮੱਸਿਆਵਾਂ ਸੁਣੀਆ ਗਈਆ । ਇਸ ਦੌਰੇ ਦੌਰਾਨ ਵਧੀਕ ਜ਼ਿਲ੍ਹਾਂ ਅਤੇ ਸੈਸ਼ਨ ਜੱਜ-II ਮਿਸ ਗਗਨਦੀਪ ਕੌਰ, ਸੀ.ਜੇ.ਐਮ ਸ੍ਰੀ ਮਹੇਸ਼ ਕੁਮਾਰ, ਇਸ ਤੋਂ ਇਲਾਵਾ ਮੌਕੇ ਤੇ ਐਡਵੋਕੇਟ, ਐਨ.ਜੀ.ਓ ਮੈਬਰ, ਅਤੇ ਪੈਰਾ ਲੀਗਲ ਵਲੰਟੀਅਰਜ਼ ਟੀਮ ਮੈਬਰ ਹਾਜ਼ਰ ਰਹੇ । 

                 ਇਸ ਮੌਕੇ ਉਹਨ੍ਹਾ ਵੱਲੋ ਦੱਸਿਆ ਗਿਆ ਕਿ  ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਜਾਰੀ ਨਿਰਦੇਸ਼ਾਂ ਅਤੇ   ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ  ਦੇ ਹਦਾਇਤਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਹੀਦ ਭਗਤ ਸਿੰਘ ਨਗਰ ਵੱਲੋ ਹੜ੍ਹ ਪ੍ਰਭਾਵਿਤ ਪੀੜਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਦੇ ਲਈ  ਪਿੰਡਾ ਵਿੱਚ ਹੈਲਪ ਡੈਸਕ ਲਾਏ ਗਏ ਹਨ ਅਤੇ ਟੀਮਾਂ ਦਾ ਗਠਨ ਕੀਤਾ  ਗਿਆ ਹੈ ਜਿਸਦਾ ਉਦੇਸ਼ ਹੜ੍ਹ ਤੋਂ ਪ੍ਰਭਾਵਿਤ ਪੀੜਤਾਂ  ਦੇ ਲਈ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਜਾਣਕਾਰੀ, ਸ਼ਿਕਾਇਤਾਂ ਅਤੇ ਦਸਤਾਵੇਜ਼ਾਂ ਲਈ ਕੰਮ ਕਰਨ ਦੇ ਉਦੇਸ਼ ਨਾਲ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ । ਇਸ ਮੌਕੇ ਸਰਪੰਚ ਅਤੇ ਸਮੂਹ ਪੰਚਾਇਤ ਮੈਬਰ ਹਾਜ਼ਰ ਸਨ ।

Related Articles

LEAVE A REPLY

Please enter your comment!
Please enter your name here

Latest Articles

2

2