Join
Monday, March 23, 2026
Monday, March 23, 2026

ਸਰਦਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਨੇ ਹੜ੍ਹ ਪੀੜਤ ਲੋਕਾਂ ਦਾ ਦਰਦ ਪਛਾਣਿਆ 

ਜ਼ਮੀਨੀ ਪੱਧਰ ਤੇ ਉੱਤਰ ਕੇ ਦੁੱਖ ਦੀ ਘੜੀ ਵਿਚ ਉਨ੍ਹਾਂ ਦੀ ਮਦਦ ਕੀਤੀ: ਗੁਰਪ੍ਰੀਤ ਗੁੱਜਰ ਰੈਲਮਾਜਰਾ 

ਨਵਾਂਸ਼ਹਿਰ /ਕਾਠਗੜ੍ਹ 25ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ )-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਦੇ ਹੋਏ ਨੁਕਸਾਨ ਦੀ ਆਪਣੀ ਜੇਬਾਂ ਵਿੱਚੋਂ ਭਰਪਾਈ ਕਰਕੇ ਹਰ ਵਰਗ ਦੇ ਲੋਕਾਂ ਦਾ ਦਰਦ ਸਮਝਦੇ ਉਹਨਾਂ ਦੀ ਮਦਦ ਕਰਕੇ ਹਰ ਪੰਜਾਬੀ ਦਾ ਦਿਲ ਜਿੱਤ ਹੈ ਜੋ ਕਿ ਬਹੁਤ ਹੀ ਸ਼ਲਾਂਘਾਯੋਗ ਉਪਰਾਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਅਤੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਹੜ ਦੇ ਭੇਂਟ ਚੜੇ ਹਰ ਇਨਸਾਨ, ਪਸ਼ੂ ਅਤੇ ਘਰੋਂ ਬੇਘਰ ਹੋਏ ਲੋਕਾਂ ਦੇ ਮੁੜ ਵਸੇਵੇ ਲਈ ਉਨ੍ਹਾਂ ਦੀ ਬਾਂਹ ਫੜ ਕੇ ਲੋਕ ਹਤੈਸ਼ੀ ਹੋਣ ਦਾ ਵੱਡਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਿਰ ਜਦੋਂ ਵੀ ਕੋਈ ਮੁਸੀਬਤ ਖੜ੍ਹੀ ਹੁੰਦੀ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਉਨ੍ਹਾਂ ਦਾ ਡੱਟ ਕੇ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਝੂਠ ਦੀ ਨੀਂਹ ‘ਤੇ ਖੜੀ ਬਦਲਾਅ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਮੁਸੀਬਤ ਦੀ ਘੜੀ ਵਿੱਚ ਬਾਂਹ ਨਾ ਫੜਨੀ ਬਹੁਤ ਨਿੰਦਣਯੋਗ  ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮੇਂ-ਸਮੇਂ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਇਸ ਸਰਕਾਰ ਨੇ ਪਾਰਟੀ ਤੋਂ ਉੱਪਰ ਉੱਠ ਕੇ ਹਰ ਵਰਗ ਨੂੰ ਲਾਭਕਾਰੀ ਸਹੂਲਤਾਂ ਪ੍ਰਦਾਨ ਕੀਤੀਆਂ। ਬਾਦਲ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਸ਼ੁਰੂ ਕੀਤੀਆਂ ਗਈਆਂ ਲਾਭਕਾਰੀ ਸਹੂਲਤਾਂ ਮੌਜੂਦਾ ਆਪ ਸਰਕਾਰ ਸਮੇਂ ਦਮ ਤੋੜ ਰਹੀਆਂ ਸਨ। ਉਨ੍ਹਾਂ ਕਿਹਾ ਕਿ ਸੂਬੇ ਦੇ ਅੱਕੇ ਲੋਕ ਭਗਵੰਤ ਸਿੰਘ ਮਾਨ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਬੁਰੀ ਤਰ੍ਹਾਂ ਨਾਲ ਨਕਾਰ ਦੇਣਗੇ। ਪੰਜਾਬ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਲੋਕਾਂ ਨੂੰ ਹੋਰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਲੋਕਾਂ ਨਾਲ ਝੂਠ ਬੋਲ ਕੇ ਸੱਤਾ ‘ਚ ਆਈ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਨਾ ਪੂਰਾ ਕਰਕੇ ਸੂਬੇ ਦੇ ਲੋਕਾਂ ਨਾਲ ਵੱਡਾ ਧਰੋ ਕਮਾਇਆ ਹੈ। ਜਿਸ ਦਾ ਨਤੀਜਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਮੂੰਹ ਦੇਖ ਕੇ ਭੁਗਤਣਾ ਪਵੇਗਾ।

Related Articles

LEAVE A REPLY

Please enter your comment!
Please enter your name here

Latest Articles

2

2