Join
Sunday, March 22, 2026
Sunday, March 22, 2026

ਬਲਾਕ ਔੜ ਤੇ ਬੰਗਾ ਨੋਟੀਫਾਈਡ ਏਰੀਆ, ਬਿਨਾਂ ਮਨਜ਼ੂਰੀ ਟਿਊਬਵੈੱਲ ਅਤੇ ਸਬਮਰਸੀਬਲ ਪੰਪ ਲਾਉਣ ’ਤੇ ਪਾਬੰਦੀ

ਨਵਾਂਸ਼ਹਿਰ, 27 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ )  ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੈਂਟਰਲ ਗਰਾਊਂਡ ਵਾਟਰ ਅਥਾਰਟੀ ਵੱਲੋਂ ਬਲਾਕ ਔੜ ਅਤੇ ਬੰਗਾ ਨੂੰ ਨੋਟੀਫਾਈਡ ਏਰੀਆ ਐਲਾਨਿਆ ਹੋਣ ਕਰਕੇ ਇਸ ਖੇਤਰ ਵਿੱਚ ਬਿਨ੍ਹਾਂ ਐਨ.ਓ.ਸੀ. ਤੋਂ ਟਿਊਬਵੈੱਲ/ਸਬਮਰਸੀਬਲ ਪੰਪ ਲਾਉਣ ’ਤੇ ਪਾਬੰਦੀ ਲਗਾਈ ਹੈ। 

        ਜਾਰੀ ਹੁਕਮਾਂ ਅਨੁਸਾਰ ਬਲਾਕ ਔੜ ਅਤੇ ਬੰਗਾ ਵਿੱਚ ਲੋੜੀਂਦੀ ਮੰਨਜੂਰੀ ਤੋਂ ਬਿਨ੍ਹਾਂ ਟਿਊਬਵੈੱਲ/ਸਬਮਰਸੀਬਲ ਨਹੀਂ ਲਾਇਆ ਜਾ ਸਕਦਾ ਅਤੇ ਜੇਕਰ ਕਿਸੇ ਨੇ ਪ੍ਰਵਾਨਿਤ ਕੰਮਾਂ ਵਿਚੋਂ ਟਿਊਬਵੈੱਲ/ਸਬਮਰਸੀਬਲ ਲਾਉਣ ਹੈ ਤਾਂ ਉਹ ਐਨ. ਓ. ਸੀ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਅਪਲਾਈ ਕਰਕੇ ਮਨਜ਼ੂਰੀ ਪ੍ਰਾਪਤ ਕਰੇਗਾ। ਅਣ-ਅਧਿਕਾਰਤ ਟਿਊਬਵੈੱਲ/ਸਬਮਰਸੀਬਲ ਦੀ ਜਾਂਚ ਕਰਨ ਲਈ ਪਿੰਡਾਂ ਵਿਚ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸ਼ਹਿਰਾਂ ਵਿਚ ਸਬੰਧਤ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਦੀ ਜਿੰਮੇਵਾਰੀ ਨਿਰਧਾਰਤ ਕੀਤੀ ਗਈ ਹੈ। ਇਹ ਹੁਕਮ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਔੜ/ਬੰਗਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬੰਗਾ ਜ਼ਿੰਮੇਵਾਰ ਹੋਣਗੇ। ਇਹ ਹੁਕਮ 30 ਨਵੰਬਰ 2025 ਤੱਕ ਲਾਗੂ ਰਹੇਗਾ।

Related Articles

LEAVE A REPLY

Please enter your comment!
Please enter your name here

Latest Articles

2

2