ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ )
ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਸ੍ਰੀ ਸੁਨੀਲ ਕੋਸ਼ਲ ਜੀ ਤੇ ਕਾਰਜ ਸਾਧਕ ਅਫਸਰ ਸ੍ਰੀ ਸਿਮਰਨ ਢੀਂਡਸਾ ਜੀ ਦੀ ਅਗਵਾਈ ਹੇਠ ਸਵੱਛ ਭਾਰਤ ਟੀਮ ਵੱਲੋਂ ਬਾਬਾ ਬਲਰਾਜ ਕਾਲਜ ਅਤੇ ਸਕੂਲਾਂ ਵਿਚ ਜਾ ਕੇ ਵਿਦਿਆਰਥੀਆਂ ਨਾਲ ਮਿਲ ਕੇ ਬੂਟੇ ਲਗਾਏ ਗਏ। ਨਾਲ ਹੀ ਸਵੱਛਤਾ ਪਲੈਜ ਕਰਵਾਈ ਗਈ ਤੇ ਸੋਲਿਡ ਵੇਸਟ ਮੈਨੇਜਮੈਂਟ ਸੰਬੰਧੀ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਗਿੱਲੇ ਤੇ ਸੁੱਕੇ ਕੂੜੇ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਬਾਬਾ ਬਲਰਾਜ ਕਾਲਜ ਦੇ ਪ੍ਰਿੰਸੀਪਲ ਸਤੀਸ਼ ਕੁਮਾਰ ਤੇ ਸਟਾਫ ਵਲੋਂ ਖਾਸ ਤੌਰ ਤੇ ਬੂਟੇ ਲਗਾਉਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਤੇ ਸਵੱਛ ਭਾਰਤ ਟੀਮ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਤੇ ਅੱਗੇ ਤੋਂ ਹੋਰ ਵੀ ਐਕਟੀਵਿਟੀਆ ਕਰਵਾਉਣ ਲਈ ਸੰਪਰਕ ਕਰਨ ਨੂੰ ਕਿਹਾ ਗਿਆ। ਸੇਨੈਟਰੀ ਇੰਸਪੈਕਟਰ ਸ਼੍ਰੀ ਭਾਰਤ ਭੂਸ਼ਨ ਨਾਲ ਮਿਲ ਕੇ ਸਵੱਛ ਭਾਰਤ ਟੀਮ ਵੱਲੋਂ ਅਲੱਗ ਅਲੱਗ ਥਾਵਾਂ ਤੇ ਬੂਟੇ ਲਗਾਏ ਜਾਣਗੇ।


