Thursday, March 13, 2025

ਪੰਜਾਬ ਵਿੱਚ ਖਤਰਨਾਕ ਬਿਮਾਰੀ ਦੇ ਕਾਰਨ ਚਿੰਤਾ ਦਾ ਮਾਹੌਲ, ਕੇਂਦਰ ਸਰਕਾਰ ਨੇ ਜਾਰੀ ਕੀਤੀ ਪੰਜਾਬ ਨੂੰ ਚੇਤਾਵਨੀ

ਪੰਜਾਬ ਵਿੱਚ ਇਸ ਸਮੇਂ ਇੱਕ ਖਤਰਨਾਕ ਬਿਮਾਰੀ ਦੇ ਕਾਰਨ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਇਹ ਬਿਮਾਰੀ ਇੰਨੀ ਗੰਭੀਰ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਚੇਤਾਵਨੀ ਜਾਰੀ ਕੀਤੀ ਹੈ। ਬਰਡ ਫਲੂ ਦੇ ਮਾਮਲਿਆਂ ਦੇ ਧਿਆਨ ਵਿੱਚ ਰੱਖਦੇ ਹੋਏ, ਕੇਂਦਰ ਸਰਕਾਰ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਨੇ ਪੰਜਾਬ ਨੂੰ ਅਲਰਟ ਕੀਤਾ ਹੈ। ਹੁਣ ਪੰਜਾਬ ਵਿੱਚ ਬਰਡ ਫਲੂ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਚਿਕਨ ਦੇ ਪ੍ਰੇਮੀਆਂ ਨੂੰ ਵੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਕੇਂਦਰ ਵੱਲੋਂ ਜਾਰੀ ਕੀਤੇ ਅਲਰਟ ਵਿੱਚ ਕਿਹਾ ਗਿਆ ਹੈ ਕਿ ਰਾਜ ਦੇ ਪੋਲਟਰੀ ਫਾਰਮਾਂ ਵਿੱਚ ਬਾਇਓ-ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਜਨਵਰੀ ਵਿੱਚ ਮਹਾਰਾਸ਼ਟਰ ਵਿੱਚ ਬਰਡ ਫਲੂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਰਾਂਚੀ, ਤੇਲੰਗਾਨਾ, ਝਾਰਖੰਡ ਅਤੇ ਬਿਹਾਰ ਸਮੇਤ ਕਈ ਹੋਰ ਰਾਜਾਂ ਨੂੰ ਵੀ ਚੇਤਾਵਨੀ ਦਿੱਤੀ ਗਈ ਹੈ ਅਤੇ ਏਵੀਅਨ ਇਨਫਲੂਐਂਜ਼ਾ ਨਾਲ ਨਜਿੱਠਣ ਲਈ ਰਾਸ਼ਟਰੀ ਕਾਰਜ ਯੋਜਨਾ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ।
ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਕੁਝ ਰਿਸਪਾਂਸ ਟੀਮਾਂ ਨੂੰ ਵੈਟਰਨਰੀ ਲੈਬਾਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਹਦਾਇਤਾਂ ਦੀ ਪਾਲਣਾ ਕਰਨ ਨਾਲ ਏਵੀਅਨ ਇਨਫਲੂਐਂਜ਼ਾ ਦੇ ਫੈਲਾਅ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। ਡੇਅਰੀ ਮੰਤਰਾਲੇ ਦੀ ਸਕੱਤਰ ਅਲਕਾ ਉਪਾਧਿਆਏ ਨੇ ਇੱਕ ਪੱਤਰ ਵਿੱਚ ਕਿਹਾ ਕਿ ਏਵੀਅਨ ਇਨਫਲੂਐਂਜ਼ਾ ਵਾਇਰਸ ਭਾਰਤ ਵਿੱਚ ਫੈਲ ਗਿਆ ਹੈ ਅਤੇ ਜੋ ਲੋਕ ਸੰਕਰਮਿਤ ਚਿਕਨ ਖਾਂਦੇ ਹਨ, ਉਹ ਵੀ ਇਸ ਵਾਇਰਸ ਨਾਲ ਸੰਕਰਮਿਤ ਹੋ ਸਕਦੇ ਹਨ।

Related Articles

LEAVE A REPLY

Please enter your comment!
Please enter your name here

Latest Articles