ਬਲਾਚੌਰ 30 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਅੱਜ ਪਿੰਡ ਨਵਾਂ ਪਿੰਡ ਟੱਪਰੀਆਂ ਵਿਖੇ ਕਰਵਾਏ ਗਏ ਕਬੱਡੀ ਕੱਪ ਵਿੱਚ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੈਦਾਨ ਵਿੱਚ ਨੌਜਵਾਨ ਖਿਡਾਰੀਆਂ ਦੇ ਜਜ਼ਬੇ ਅਤੇ ਖੇਡ ਪ੍ਰਤੀ ਸਮਰਪਣ ਨੂੰ ਦੇਖ ਕੇ ਮਨ ਪ੍ਰਸੰਨ ਹੋਇਆ। ਅਸ਼ੋਕ ਕਟਾਰੀਆ ਜੀ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਖੇਡਾਂ ਸਾਨੂੰ ਤੰਦਰੁਸਤ ਰੱਖਣ ਦੇ ਨਾਲ ਨਾਲ ਇਕਤਾ ਅਤੇ ਭਰਾਵਾਂਪਨ ਦਾ ਸੁਨੇਹਾ ਵੀ ਦਿੰਦੀਆਂ ਹਨ। ਸਮਾਜਕ ਤੇ ਖੇਡਕਾਰੀ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਸਰਗਰਮ ਹਿੱਸੇਦਾਰੀ ਹੀ ਭਵਿੱਖ ਨੂੰ ਮਜ਼ਬੂਤ ਬਣਾਉਂਦੀ ਹੈ।ਉਨ੍ਹਾਂ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਪਿਛਲੇ 210 ਦਿਨਾਂ ਤੋਂ ਪੰਜਾਬ ਸਰਕਾਰ ਦੁਆਰਾ ਮਿਸ਼ਨ ‘ਯੁੱਧ ਨਸ਼ਿਆਂ ਵਿਰੁੱਧ’ ਹੇਠ ਰਾਜ ਭਰ ਵਿੱਚ ਲਗਾਤਾਰ ਛਾਪੇਮਾਰੀ, ਤਲਾਸ਼ੀ ਮੁਹਿੰਮਾਂ ਅਤੇ ਜਾਗਰੂਕਤਾ ਮੁਹਿੰਮਾਂ ਚਲਾ ਰਹੀ ਹੈ। ਇਸ ਮਿਸ਼ਨ ਦਾ ਮਕਸਦ ਨਸ਼ਾ ਤਸਕਰੀ ਨੈੱਟਵਰਕਾਂ ਨੂੰ ਤੋੜਨਾ, ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਾ-ਮੁਕਤ ਜੀਵਨ ਵੱਲ ਪ੍ਰੇਰਿਤ ਕਰਨਾ ਹੈ।ਅਤੇ ਖੇਡਾਂ ਨਾਲ ਜੋੜਨਾ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਆਓ ਮਿਲ ਕੇ ਇਕ ਸੁਰੱਖਿਅਤ, ਨਸ਼ਾ-ਮੁਕਤ ਪੰਜਾਬ ਬਣਾਈਏ ਤੇ ਆਪਣੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰੀਏ।ਇਸ ਮੌਕੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਸਭ ਨੂੰ ਸਨਮਾਨਿਤ ਕੀਤਾ ਤੇ ਉਹਨਾਂ ਨਾਲ ਪ੍ਰਧਾਨ ਲਾਡੀ ਰਾਣਾ,ਅਮਿਤ ਚੰਦਨ ,ਵਿਸ਼ੂ ਰਾਣਾ,ਹਨੀ ਯੋਗੇਵਾਲ, ਵੀ ਆਦਿ ਹਾਜ਼ਰ ਸਨ।


