Thursday, March 13, 2025

ਜਲੰਧਰ ਸਥਿਤ ਬਰਫ਼ ਫੈਕਟਰੀ ਵਿੱਚ ਅਮੋਨੀਆ ਗੈਸ ਲੀਕ, ਇਲਾਕਾ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਆਨੰਦ ਨਗਰ ਵਿੱਚ ਇੱਕ ਬਰਫ਼ ਫੈਕਟਰੀ ਵਿੱਚ ਲੀਕੇਜ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਕੇ ਦੇ ਨਿਵਾਸੀਆਂ ਨੇ ਇਸ ਫੈਕਟਰੀ ਬਾਰੇ ਕਈ ਵਾਰ ਪ੍ਰਸ਼ਾਸਨ ਨੂੰ ਸ਼ਿਕਾਇਤ ਕੀਤੀ ਹੈ ਅਤੇ ਹਾਲ ਹੀ ਵਿੱਚ ਫੈਕਟਰੀ ਵਿਰੁੱਧ ਵਿਰੋਧ ਪ੍ਰਦਰਸ਼ਨ ਵੀ ਕੀਤਾ ਸੀ। ਲੋਕਾਂ ਨੇ ਫੈਕਟਰੀ ਨੂੰ ਬੰਦ ਕਰਨ ਦੀ ਮੰਗ ਕੀਤੀ ਸੀ, ਪਰ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀਂ ਕੀਤੀ। ਨਿਵਾਸੀਆਂ ਦਾ ਦੋਸ਼ ਹੈ ਕਿ ਫੈਕਟਰੀ ਮਾਲਕ ਦਾ ਲਾਇਸੈਂਸ ਖਤਮ ਹੋ ਚੁੱਕਾ ਹੈ, ਫਿਰ ਵੀ ਇਹ ਫੈਕਟਰੀ ਰਿਹਾਇਸ਼ੀ ਖੇਤਰ ਵਿੱਚ ਚੱਲ ਰਹੀ ਹੈ। ਫੈਕਟਰੀ ਵਿੱਚ ਅਮੋਨੀਆ ਗੈਸ ਦਾ ਲੀਕ ਹੋਣਾ ਸ਼ੁਰੂ ਹੋ ਗਿਆ, ਜਿਸ ਨਾਲ ਇਲਾਕੇ ਦੇ ਵਸਨੀਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਫਾਇਰ ਵਿਭਾਗ ਅਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਨਿਵਾਸੀਆਂ ਨੇ ਦੱਸਿਆ ਕਿ ਬੀਤੇ ਦਿਨ ਅਧਿਕਾਰੀ ਫੈਕਟਰੀ ਦੀ ਜਾਂਚ ਕਰਨ ਆਏ ਸਨ, ਜਿਸ ਤੋਂ ਬਾਅਦ ਫੈਕਟਰੀ ਦੇ ਕਰਮਚਾਰੀਆਂ ਵੱਲੋਂ ਗੈਸ ਕੱਢੀ ਜਾ ਰਹੀ ਸੀ। ਇਸ ਦੌਰਾਨ ਅਚਾਨਕ ਗੈਸ ਲੀਕ ਹੋ ਗਈ, ਅਤੇ ਜਦੋਂ ਲੋਕਾਂ ਨੇ ਮਜ਼ਦੂਰਾਂ ਨੂੰ ਪੁੱਛਿਆ, ਤਾਂ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਗਿਆ। ਡਲ ਅਫਸਰ ਬਲਬੀਰ ਸਿੰਘ ਨੂੰ ਗੈਸ ਲੀਕ ਬਾਰੇ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਫਾਇਰ ਵਿਭਾਗ ਦੇ ਕਰਮਚਾਰੀ ਗੈਸ ਲੀਕ ਨੂੰ ਰੋਕਣ ਲਈ ਕੰਮ ਕਰ ਰਹੇ ਹਨ।

Related Articles

LEAVE A REPLY

Please enter your comment!
Please enter your name here

Latest Articles