Join
Sunday, March 22, 2026
Sunday, March 22, 2026

ਸੁਸੀਲ ਕੌਸ਼ਲ ਨੇ ਕੁਲਦੀਪ ਸਿੰਘ ਟੀਟੂ ਨੂੰ ਐਸੀ ਵਿੰਗ ਦਾ ਪ੍ਰਧਾਨ ਲੱਗਣ ਤੇ ਦਿੱਤੀਆਂ ਮੁਬਾਰਕਾਂ 

ਬਲਾਚੌਰ, 30 ਸਤੰਬਰ – (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਕੁਲਦੀਪ ਸਿੰਘ ਟੀਟੂ ਨੂੰ ਐਸਸੀ ਵਿੰਗ ਹਲਕਾ ਬਲਾਚੌਰ ਦਾ ਕੋਆਰਡੀਨੇਟਰ ਨਿਯੁਕਤ ਕਰਨ ਲਈ ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਸੁਸ਼ੀਲਾ ਕੌਸ਼ਲ ਲਾਡੀ ਰਾਣਾ ਨੇ ਪਾਰਟੀ ਦੀ ਪੂਰੀ ਲੀਡਰਸ਼ਿਪ ਦਾ ਤਹਿ-ਦਿਲੋਂ ਧੰਨਵਾਦ ਕੀਤਾ ਅਤੇ ਸਰੋਪਾ ਪਾ ਕੇ ਵਧਾਈਆਂ ਦਿੱਤੀਆਂ। ਇਸ ਮਹੱਤਵਪੂਰਨ ਜਿੰਮੇਵਾਰੀ ਲਈ ਕੁਲਦੀਪ ਸਿੰਘ ਨੂੰ ਦਿਲੋਂ ਬਹੁਤ-ਬਹੁਤ ਮੁਬਾਰਕਾਂ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਪਾਰਟੀ ਵੱਲੋਂ ਸੌਂਪੀ ਗਈ ਇਸ ਜਿੰਮੇਵਾਰੀ ਨੂੰ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਉਗੇ। ਵਾਹਿਗੁਰੂ ਤੁਹਾਨੂੰ ਹਮੇਸ਼ਾ ਚੜ੍ਹਦੀ ਕਲਾ, ਖੁਸ਼ਹਾਲੀ ਬਖਸ਼ੇ। ਸੁਸ਼ੀਲ ਕੌਸਲ ਲਾਡੀ ਰਾਣਾ ਨੇ ਦੱਸਿਆ ਕਿ ਇਹ ਉਹਨਾਂ ਦੀ ਲੰਮੇ ਸਮੇਂ ਤੋਂ ਕੀਤੀ ਕਾਢੀ ਮਿਹਨਤ, ਨੌਜਵਾਨਾਂ ਨਾਲ ਡੂੰਘੇ ਜੋੜ, ਸਮਾਜ ਪ੍ਰਤੀ ਫ਼ਰਜ਼ ਨਿਭਾਉਂਦੇ ਯੋਗਦਾਨ ਅਤੇ ਲੋਕਾਂ ਦੇ ਭਰੋਸੇ ਦਾ ਸਿੱਧਾ ਨਤੀਜਾ ਹੈ।ਲਾਡੀ ਰਾਣਾ ਨੇ ਕਿਹਾ ਕਿ ਕੁਲਦੀਪ ਹਮੇਸ਼ਾਂ ਨੌਜਵਾਨਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਅਡਿੱਗ ਰਹੇ ਹਨ। ਉਹਨਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਭਵਿੱਖ ਵਿੱਚ ਵੀ ਕੁਲਦੀਪ ਹਲਕੇ ਦੇ ਹਰ ਪਿੰਡ ਦੇ ਵਿਕਾਸ ਲਈ ਆਪਣਾ ਮਹੱਤਵਪੂਰਨ ਯੋਗਦਾਨ ਪਾਉਂਦੇ ਰਹਿਣਗੇ ਅਤੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਦੀ ਨੀਂਹ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।  

ਸੁਸ਼ੀਲ ਕੌਸ਼ਲ ਨੇ ਉਨ੍ਹਾਂ ਨੂੰ ਨਵੇਂ ਅਹੁਦੇ ’ਤੇ ਚਾਰਜ ਸੰਭਾਲਣ ਲਈ ਸ਼ੁਭਕਾਮਨਾਵਾਂ ਦਿੰਦਿਆ ਕਿਹਾ ਕਿ ਇਹ ਹਲਕੇ ਲਈ ਵੀ ਮਾਣ ਦੀ ਗੱਲ ਹੈ ਕਿ ਯੂਥ ਆਗੂ ਸਮਾਜ ਅਤੇ ਖੇਤਰ ਦੀ ਖੁਸ਼ਹਾਲੀ ਲਈ ਦ੍ਰਿੜ਼ ਸੰਕਲਪ ਨਾਲ ਅੱਗੇ ਵੱਧ ਰਿਹਾ ਹੈ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਸੇਠੀ ਉਧਨਵਾਲ, ਹਨੀ ਯੋਗੇਵਾਲ ,ਗੋਪੀ ਬਲਾਚੌਰ, ਵਿਸ਼ੂ ਰਾਣਾ ,ਅਜੇ ਚੌਧਰੀ ਬਿਟੂ, ਅਜੇ ਰਾਣਾ ਬਿਟੂ ਆਦਿ ਹਾਜਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2