Join
Sunday, March 22, 2026
Sunday, March 22, 2026

ਸਤਨਾਮ ਜਲਾਲਪੁਰ ਨੇ ਸਿੰਬਲ ਮਜਾਰਾ ਦੀ ਪੰਚਾਇਤ ਨੂੰ ਦਿੱਤੀ ਡੇਢ ਲੱਖ ਰੁਪਏ ਦੀ ਗਰਾਂਟ

ਬਲਾਚੌਰ ,1 ਅਕਤੂਬਰ (  ਜਤਿੰਦਰ ਪਾਲ ਸਿੰਘ ਕਲੇਰ   ) ਪੰਜਾਬ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਦੇ ਕੰਮ ਬੜੇ ਜੋਰਾਂ ਨਾਲ ਚੱਲ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰੇਕ ਪਿੰਡਾਂ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਤਨਾਮ ਜਲਾਲਪੁਰ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ ਡੇਢ ਲੱਖ ਰੁਪਏ ਦੀ ਗਰਾਂਟ ਸਿੰਬਲ ਮਜਾਰਾ ਪਿੰਡ ਦੀ ਗ੍ਰਾਮ ਪੰਚਾਇਤ ਨੂੰ ਦਿੱਤੀ। ਇਹ ਗਰਾਂਟ ਪੰਚਾਇਤ ਘਰ ਦੀ ਉਸਾਰੀ ਕਰਨ ਲਈ ਦਿੱਤੀ ਗਈ ਹੈ ਤਾਂ ਜੋ ਪੰਚਾਇਤ ਦੀਆਂ ਹਰ ਤਰ੍ਹਾਂ ਦੀਆਂ ਮੀਟਿੰਗਾਂ ਤੇ ਇਕੱਠ ਪੰਚਾਇਤ ਘਰ ਵਿੱਚ ਹੋ ਸਕਣ।ਇਸ ਮੌਕੇ ਸੁਖਵਿੰਦਰ ਕੌਰ ਸਰਪੰਚ,ਸ਼ੀਤਲ ਦੇਵੀ ਪੰਚ,ਪੂਜਾ ਪੰਚ,ਅਵਤਾਰ ਸਿੰਘ ਖੋਸਾ ਪੰਚ,ਅਵਤਾਰ ਸਿੰਘ,ਬਲਿਹਾਰ ਸਿੰਘ,ਤਾਰਾ ਸਿੰਘ,ਸੋਹਣ ਸਿੰਘ,ਵਿਸ਼ਾਲ ਆਦਿ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2