ਬਲਾਚੌਰ, 1 ਅਕਤੂਬਰ ( ਜਤਿੰਦਰ ਪਾਲ ਸਿੰਘ ਕਲੇਰ ) ਅੱਜ ਬਲਾਚੌਰ ਦੀ ਦਾਣਾ ਮੰਡੀ ਵਿਚ ਝੋਨੇ ਦੀ ਖਰੀਦ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਸ਼ੁਰੂ ਕਰਵਾਈ ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੀਦ ਪ੍ਰਬੰਧ ਪੂਰੇ ਕੀਤੇ ਗਏ ਹਨ। ਜਿਸ ਤਹਿਤ ਪੀਣ ਵਾਲੇ ਪਾਣੀ, ਬੈਠਣ ਲਈ ਜਗਾਹ ਆਦਿ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 24 ਘੰਟੇ ਵਿਚ ਕਿਸਾਨਾਂ ਦੀ ਝੋਨੇ ਦੀ ਕੀਮਤ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਪੈ ਜਾਵੇਗੀ l ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਧਨੋਵਾਲ ਨੇ ਕਿਸਾਨਾਂ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਕਿਸਾਨ ਵੀਰ ਆਪਣੀ ਝੋਨੇ ਦੀ ਫ਼ਸਲ ਮੰਡੀ ਵਿੱਚ ਸੁਕਾ ਕੇ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਇੱਥੇ ਆਉਣ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਧਨੋਵਾਲ,ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਸੁਨੀਲ ਕੌਂਸਲ ਲਾਡੀ ਰਾਣਾ, ਆਪ ਆਗੂ ਵਿਸ਼ੂ ਰਾਣਾ,ਅਜੇ ਬਿੱਟੂ ਰਾਣਾ, ਅਜੇ ਚੌਧਰੀ ਬਿੱਟੂ, ਕੁਲਦੀਪ ਸਿੰਘ ਟੀਟੂ,ਗੁਰਪ੍ਰੀਤ ਸੈਣੀ ਗੋਪੀ,ਹਨੀ ਜੋਗੇਵਾਲ, ਕਿਸ਼ੋਰ ਗੁਲਾਟੀ, ਸੈਕਟਰੀ ਰਣਵੀਰ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।


