Join
Sunday, March 22, 2026
Sunday, March 22, 2026

ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ- ਜੱਥੇਦਾਰ ਸੁਰਜੀਤ ਸਿੰਘ ਦੋਭਾਲੀ, ਸੇਠ ਸਰਪੰਚ ਥੋਪੀਆਂ 

ਨਵਾਂਸ਼ਹਿਰ 03ਅਕਤੂਬਰ(ਜਤਿੰਦਰ ਪਾਲ ਸਿੰਘ ਕਲੇਰ ) ਜੱਥੇਦਾਰ ਸੁਰਜੀਤ ਸਿੰਘ ਦੋਭਾਲੀ ਅਤੇ ਸੇਠੀ ਸਰਪੰਚ ਥੋਪੀਆਂ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ – ਮਨਜ਼ੂਰੀ ਦੇਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਮੀਡੀਆ ਰੀਪੋਰਟਾਂ ਰਾਹੀਂ ਸਾਹਮਣੇ ਆਇਆ ਹੈ ਜਿਸ ਨਾਲ ਸਿੱਖ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਹੈ।

ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਸਾਹਿਬ ਦਾ – ਪ੍ਰਕਾਸ਼ ਪੁਰਬ ਸਿੱਖ ਜਗਤ ਹੀ ਨਹੀਂ – ਸਗੋਂ ਪੂਰੀ ਮਨੁੱਖਤਾ ਲਈ ਵੱਡੀ ਮਹੱਤਤਾ ਰੱਖਦਾ ਹੈ। ਇਸ ਮੌਕੇ ਸਿੱਖ ਸੰਗਤਾਂ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਦਰਸ਼ਨ ਕਰਨ ਅਤੇ ਸ਼ਰਧਾ ਪ੍ਰਗਟਾਉਣ ਦੀ ਤਾਂਘ ਭਾਵਨਾਤਮਕ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਿੱਖ ਜਥੇ ਉਤੇ ਰੋਕ ਦੇ ਫੈਸਲੇ ਨੇ ਸੰਗਤ ਨੂੰ ਨਿਰਾਸ਼ ਕਰ ਦਿੱਤਾ ਸੀ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਨੂੰ ਆਪਣੇ ਫੈਸਲੇ ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਸੀ। ਇਸ ਸਬੰਧ ਵਿਚ ਚਾਰ ਦਿਨ ਪਹਿਲਾਂ 29 ਸਤੰਬਰ 2025 ਨੂੰ ਹੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਗਿਆ ਸੀ, ਜਿਸ ਉਤੇ ਸਰਕਾਰ ਵੱਲੋਂ ਗੌਰ ਕਰਨਾ ਸੰਤੁਸ਼ਟੀਜਨਕ ਹੈ ।ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਲਿਆ ਗਿਆ ਫ਼ੈਸਲਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਆਦਰ ਕਰਦਾ ਹੈ, ਜਿਸ ਲਈ ਸਿੱਖ ਸੰਗਤਾਂ ਵੱਲੋਂ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਧੰਨਵਾਦ ਕਰਦੇ ਹਾਂ।

ਉਨ੍ਹਾਂ ਨੇ ਦੱਸਿਆ ਕਿ ਹਰ ਸਾਲ ਸਿੱਖ ਸੰਗਤਾਂ ਵੱਡੀ ਉਮੀਦ ਨਾਲ ਇਸ ਯਾਤਰਾ ਲਈ ਪਾਸਪੋਰਟ ਜਮ੍ਹਾਂ ਕਰਵਾਉਂਦੀਆ ਹਨ, ਪਰ ਜਦੋਂ ਜਥਾ ਨਾ ਜਾਣ ਦੀਆਂ ਖਬਰਾਂ ਬਣਦੀਆਂ ਹਨ ਤਾਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਆਪਸੀ ਸਾਂਝਾਂ ਅਤੇ ਰਿਸ਼ਤਿਆਂ ਵਿਚ ਮਜ਼ਬੂਤੀ ਦੀ ਪ੍ਰਤੀਕ ਹੈ, ਜਿਸ ਦੀ ਨਿਰੰਤਰਤਾ ਬਣੀ ਰਹਿਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਵੀ ਅਪੀਲ ਕੀਤੀ।

Related Articles

LEAVE A REPLY

Please enter your comment!
Please enter your name here

Latest Articles

2

2