ਬਲਾਚੌਰ 3 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਅੱਜ ਆਮ ਆਦਮੀ ਪਾਰਟੀ ਦੇ ਵਰਕਰ ਜਸਵਿੰਦਰ ਸਿੰਘ ਸਿਆਣ. ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦੇ ਹੁਕਮ ਅਨੁਸਾਰ ਹਲਕਾ ਵਿਧਾਇਕ ਤੇ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਦੇ ਨਾਲ ਮਿਲ ਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਖ਼ਾਸ ਮੁਲਾਕਾਤ ਕੀਤੀ। ਇਸ ਦੌਰਾਨ ਸ਼ਹਿਰ ਦੀ ਤਰੱਕੀ ਅਤੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਕਿ ਸ਼ਹਿਰ ਵਿੱਚ ਬਣ ਰਹੀ ਨਵੀਂ ਪਾਰਕ ਜਗਤਪੁਰ ਰੋਡ ਵਾਰਡ ਨੰਬਰ 13 ਦਾ ਉਦਘਾਟਨ ਕਰਨ ਲਈ ਸੱਦਾ ਪੱਤਰ ਭੇਂਟ ਕੀਤਾ ਗਿਆ। ਕਿਹਾ ਕਿ ਇਹ ਪਾਰਕ ਸ਼ਹਿਰ ਵਾਸੀਆਂ ਲਈ ਸਿਹਤ ਅਤੇ ਮਨੋਰੰਜਨ ਦਾ ਮਹੱਤਵਪੂਰਣ ਕੇਂਦਰ ਬਣੇਗਾ।
ਕੁਲਤਾਰ ਸਿੰਘ ਸੰਧਵਾਂ ਵਲੋਂ ਸੱਦੇ ਨੂੰ ਸਵੀਕਾਰ ਕਰਦੇ ਹੋਏ ਜਲਦੀ ਹੀ ਉਦਘਾਟਨ ਸਮਾਰੋਹ ਵਿੱਚ ਸ਼ਿਰਕਤ ਕਰਨ ਦਾ ਭਰੋਸਾ ਦਿੱਤਾ ਗਿਆ ਸਿਆਣ ਨੇ ਕੁਲਤਾਰ ਸਿੰਘ ਸੰਧਵਾਂ ਅੱਗੇ ਸ਼ਹਿਰ ਦੇ ਵਿਕਾਸ ਪ੍ਰੋਜੈਕਟਾਂ ਲਈ ਵਧੇਰੇ ਫੰਡਾਂ ਦੀ ਮੰਗ ਕੀਤੀ ਅਤੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਨਵੇਂ ਪ੍ਰੋਜੈਕਟ ਸ਼ੁਰੂ ਕਰਨਾ ਸਮੇਂ ਦੀ ਲੋੜ ਹੈ।
ਸਪੀਕਰ ਸਾਹਿਬ ਨੇ ਭਰੋਸਾ ਦਿਵਾਇਆ ਕਿ ਸ਼ਹਿਰ ਦੀ ਕਾਮਯਾਬੀ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।


