ਬਲਾਚੌਰ 03 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ ) ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਸੁਨੀਲ ਕੋਸ਼ਲ ਜੀ ਤੇ ਕਾਰਜ ਸਾਧਕ ਅਫਸਰ ਸ੍ਰੀ ਸਿਮਰਨ ਢੀਂਡਸਾ ਜੀ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਫਾਈ ਸੇਵਕਾਂ ਦਾ ਦਫ਼ਤਰ ਵਿੱਚ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਜਿਸ ਵਿਚ ਡਾਕਟਰ ਗੁਰਮੁੱਖ ਸਿੰਘ ਵਲੋਂ ਸਫਾਈ ਸੇਵਕਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਰੀਰਕ ਸਮੱਸਿਆ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਸਹੂਲਤਾਂ ਤੇ ਵੀ ਚਾਣਨਾ ਪਾਇਆ ਗਿਆ। ਸਿਵਲ ਸਰਜਨ ਡਾਕਟਰ ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਫਾਈ ਸੇਵਕਾਂ ਦਾ ਮੈਡੀਕਲ ਚੈੱਕਅਪ ਕੈਂਪ ਪੂਰਾ ਕਰਵਾਇਆ ਗਿਆ। ਸੈਨੇਟਰੀ ਇੰਸਪੈਕਟਰ ਸ਼੍ਰੀ ਭਾਰਤ ਭੂਸ਼ਨ, ਵਿਜੇ ਕੁਮਾਰ ਸੇਨੈਟਰੀ ਇੰਚਾਰਜ, ਬਲਜੀਤ ਰਾਮ ਕਲਰਕ, ਅਜੇ ਕੁਮਾਰ ਸਫਾਈ ਸੁਪਰਵਾਈਜ਼ਰ ਤੇ ਸਵੱਛ ਭਾਰਤ ਟੀਮ ਵੱਲੋਂ ਸਾਰਿਆਂ ਸਫਾਈ ਸੇਵਕਾਂ ਨੂੰ ਆਪਣੀ ਸਰੀਰਕ ਸਾਂਭ ਸੰਭਾਲ ਲਈ ਜਾਗਰੂਕ ਕੀਤਾ ਗਿਆ ਹੈ ਸਮੇਂ ਸਮੇਂ ਤੇ ਸਰਕਾਰੀ ਹਸਪਤਾਲ ਜਾ ਕੇ ਮੁਫ਼ਤ ਇਲਾਜ ਸੰਬੰਧੀ ਜਾਣਕਾਰੀ ਦਿੱਤੀ ਗਈ।


