Join
Sunday, March 22, 2026
Sunday, March 22, 2026

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 12 ਅਕਤੂਬਰ ਨੂੰ

ਨਵਾਂਸ਼ਹਿਰ /ਬੰਗਾ 04 ਅਕਤੂਬਰ  – ( ਜਤਿੰਦਰ ਪਾਲ ਸਿੰਘ ਕਲੇਰ ) ਗੁਰਮਤਿ ਪ੍ਰਚਾਰ ਰਾਗੀ ਸਭਾ (ਰਜਿ) ਬੰਗਾ ਵੱਲੋਂ ਗੁਰਦੁਆਰਾ ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 12 ਅਕਤੂਬਰ  ਦਿਨ ਐਤਵਾਰ ਨੂੰ ਸ਼ਾਮ 4 ਤੋਂ 10 ਵਜੇ ਰਾਤ ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਭਾਈ ਜੋਗਾ ਸਿੰਘ ਪ੍ਰਧਾਨ ਨੇ ਪੱਤਰਕਾਰਾਂ ਨੂੰ ਗੁਰਮਤਿ ਪ੍ਰਚਾਰ ਰਾਗੀ ਸਭਾ ਦੀ ਅੱਜ ਹੋਈ ਵਿਸ਼ੇਸ਼ ਮੀਟਿੰਗ ਬਾਅਦ ਦਿੱਤੀ। ਭਾਈ ਸਾਹਿਬ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਵਾਲਿਆਂ ਤੋਂ ਇਲਾਵਾ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਸਮੂਹ ਰਾਗੀ ਜਥਿਆਂ ਵੱਲੋਂ ਵੀ ਗੁਰਬਾਣੀ ਕੀਤਰਨ ਨਾਲ ਹਾਜ਼ਰੀਆਂ ਭਰੀਆਂ ਜਾਣਗੀਆਂ । ਮਹਾਨ ਕੀਰਤਨ ਦਰਬਾਰ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਸੁਰਜੀਤ ਸਿੰਘ ਸਭਰਾ ਸ੍ਰੀ ਅੰਮ੍ਰਿਤਸਰ ਵਾਲੇ ਗੁਰਬਾਣੀ ਕਥਾ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ । ਇਸ ਤੋਂ ਪਹਿਲਾਂ ਸ਼ਾਮ 4 ਵਜੇ ਤੋਂ ਸ਼ਾਮ 6 ਵਜੇ ਤੱਕ ਇਸਤਰੀ ਸਤਿਸੰਗ ਸਭਾ ਦੇ ਮੈਂਬਰਾਂ ਵੱਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤੇ ਜਾਣਗੇ । ਭਾਈ ਜੋਗਾ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਰਪਿਤ ਮਹਾਨ ਕੀਰਤਨ ਦਰਬਾਰ  ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ,  ਮੈਨੇਜਰ ਗੁਰਦੁਆਰਾ ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ,  ਇਲਾਕੇ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ, ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾਂ  ਦੇ ਵੱਡਮੁੱਲੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ । ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਸਮਾਗਮ ਵਿਚ ਪੁੱਜਣ ਦੀ ਬੇਨਤੀ ਕੀਤੀ ਹੈ । ਮਹਾਨ ਕੀਰਤਨ ਸਮਾਗਮ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ। ਮੀਡੀਆ ਨੂੰ ਮਹਾਨ ਕੀਰਤਨ ਦਰਬਾਰ ਦੀ ਜਾਣਕਾਰੀ ਦੇਣ ਮੌਕੇ ਭਾਈ ਜੋਗਾ ਸਿੰਘ ਪ੍ਰਧਾਨ ਗੁਰਮਤਿ ਪ੍ਰਚਾਰ ਰਾਗੀ ਸਭਾ, ਭਾਈ ਹਰਮੇਸ਼ ਸਿੰਘ ਜੀਂਦੋਵਾਲ,  ਭਾਈ ਸੁਖਦੇਵ ਸਿੰਘ ਬੰਗਾ, ਭਾਈ ਮਨਜੀਤ ਸਿੰਘ ਢਾਹਾਂ ਕਲੇਰਾਂ ਵਾਲੇ, ਭਾਈ ਜੀਤ ਸਿੰਘ ਗੁਣਾਚੌਰ, ਹਰਪ੍ਰੀਤ ਸਿੰਘ ਪੱਦੀ ਮੱਟਵਾਲੀ, ਗਿਆਨੀ ਪਲਵਿੰਦਰ ਸਿੰਘ ਕਥਾਵਾਚਕ, ਗਿਆਨੀ ਦੇਸਾ ਸਿੰਘ ਹੈੱਡ ਗ੍ਰੰਥੀ, ਗਿਆਨੀ ਹਜ਼ੂਰ ਸਿੰਘ, ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ, ਚਰਨਜੀਤ ਸਿੰਘ, ਜਤਿੰਦਰ ਸਿੰਘ, ਸਤਵੀਰ ਸਿੰਘ ਜੀਂਦੋਵਾਲ ਅਤੇ ਸਭਾ ਦੇ ਹੋਰ ਮੈਂਬਰ ਹਾਜ਼ਰ ਸਨ ।

Related Articles

LEAVE A REPLY

Please enter your comment!
Please enter your name here

Latest Articles

2

2