Join
Thursday, March 19, 2026
Thursday, March 19, 2026

ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜਲਦ ਦੇਵੇ “ਆਪ ਸਰਕਾਰ”- ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ

ਨਵਾਂਸ਼ਹਿਰ 8 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ ) ਕਿਸਾਨਾਂ ਨੂੰ ਦਰ ਕਿਨਾਰੇ ਕਰ “ਆਪ ਸਰਕਾਰ” ਉਨ੍ਹਾਂ ਦਾ ਕਰ ਰਹੀ ਘਾਣ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਜੇ ਮੰਗੂਪੁਰ ਵੱਲੋਂ ਕੀਤਾ ਗਿਆ। ਉਨ੍ਹਾਂ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੈਬਰਾਂ ਸਮੇਤ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਨੂੰ ਕਿਸਾਨਾਂ ਦੇ ਹੜਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਫਸਲਾਂ ਦੀ ਗਿਰਦਾਵਰੀ ਕਰਾਉਣ ਲਈ ਮੰਗ ਪੱਤਰ ਦਿਤਾ ਗਿਆ। ਅਜੇ ਮੰਗੂਪੁਰ ਵੱਲੋਂ ਜਾਣਕਾਰੀ ਦਿੰਦਿਆ ਕਿਹਾ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 7 ਅਕਤੂਬਰ ਤੱਕ ਗਿਰਦਾਵਰੀ ਕਰਨ ਦੀ ਘੋਸ਼ਣਾਂ ਦੇ ਆਧਾਰ ਤੇ ਨੁਕਸਾਨ ਦੀ ਰਕਮ 15 ਅਕਤੂਬਰ ਤੱਕ ਮੁਆਵਜ਼ਾ ਦੇਣ ਦਾ ਵਾਇਦਾ ਕਿਸਾਨਾਂ ਨਾਲ ਕੀਤਾ ਗਿਆ ਸੀ ਪਰੰਤੂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅੰਦਰ ਕਿਸਾਨਾਂ ਕੋਲੋ ਪਤਾ ਲੱਗਾ ਕਿ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਗਿਰਦਾਵਰੀ ਕਰਨ ਜਾਂ ਨੁਕਸਾਨ ਦਾ ਜਾਇਜ਼ਾ ਕਰਨ ਲਈ ਨਹੀ ਪਹੁੰਚਿਆ। ਅਜੇ ਮੰਗੂਪੁਰ ਨੇ ਕਿਹਾ ਕਿ ਜੇਕਰ ਗਿਰਦਾਵਰੀ ਹੀ ਨਹੀ ਹੋਈ ਤਾਂ ਕਿਸਾਨਾਂ ਨੂੰ ਮੁਆਵਜ਼ਾ ਕਿਸ ਅਧਾਰ ਉੱਤੇ ਦਿੱਤਾ ਜਾਵੇਗਾ। ਉਨ੍ਹਾਂ ਇਸ ਨੂੰ ਸਿਰਫ “ਆਪ ਸਰਕਾਰ” ਵੱਲੋਂ ਕਿਸਾਨਾਂ ਨਾਲ ਕੀਤਾ ਇੱਕ ਕੋਝਾ ਮਜਾਕ ਦੱਸਿਆ। ਅਜੇ ਮੰਗੂਪੁਰ ਨੇ ਮੰਗ ਪੱਤਰ ਰਾਂਹੀ ਪ੍ਰਸ਼ਾਸ਼ਨ ਨੂੰ ਬੇਨਤੀ ਕੀਤੀ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅੰਦਰ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ ਤਾਂ ਜੋ ਤਿਉਹਾਰਾਂ ਦੇ ਦਿਨਾਂ ਮੌਕੇ ਉਨਾਂ ਨੂੰ ਖੁਸ਼ੀ ਦੀਆਂ ਕੁੱਝ ਘੜੀਆਂ ਨਸੀਬ ਹੋ ਸਕਣ। ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ, ਬਲਵਿੰਦਰ ਭੁੰਬਲਾ ਮੀਤ ਪ੍ਰਧਾਨ ਡੀ.ਸੀ.ਸੀ., ਸਰਬਜੀਤ ਸਿੰਘ ਬਲਾਕ ਪ੍ਰਧਾਨ ਨਵਾਂਸ਼ਹਿਰ ਪੇਂਡੂ, ਰਾਜਿੰਦਰ ਸਿੰਘ ਸ਼ਿੰਦੀ ਦਫ਼ਤਰ ਸਕੱਤਰ ਡੀ.ਸੀ.ਸੀ., ਸੁਰਿੰਦਰ ਸ਼ਿੰਦਾ ਬੁਲਾਰਾ ਡੀ.ਸੀ.ਸੀ. ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2