Join
Thursday, March 19, 2026
Thursday, March 19, 2026

ਪਿੰਡ ਆਲੂਵਾਲ, ਤੈਂਗੜਪੁਰ ਅਤੇ ਚਰਾਣ ਵਿਖੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੀਤਾ ਜਾਗਰੂਕ 

ਨਵਾਂਸ਼ਹਿਰ, 9 ਅਕਤੂਬਰ(ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਕਮ ਕਲਸਟਰ ਅਫਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਟੀਮ ਟੀਮ ਵੱਲੋਂ ਪਿੰਡ ਆਲੂਵਾਲ, ਤੈਂਗੜਪੁਰ ਅਤੇ ਚਰਾਣ ਵਿਖੇ ਲੋਕਾਂ ਤੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ|

ਟੀਮ ਵਿੱਚ ਸ਼ਾਮਲ ਸੂਪਰੀਆ ਠਾਕੁਰ ਜਿਲਾ ਮਿਸ਼ਨ ਕੋਆਰਡੀਨੇਟਰ, ਨਰੇਸ਼ ਕੁਮਾਰ ਚਾਇਲਡ ਲਾਈਨ ਸੁਪਰਵਾਈਜ਼ਰ ਅਤੇ ਕਾਜਲ ਡਾਟਾ ਐਂਟਰੀ ਆਪਰੇਟਰ ਵੱਲੋਂ ਸਰਪੰਚ ਅਤੇ ਪੰਚ ਕੋਲੋਂ ਪਿੰਡ ਦੇ ਗੁਰੂਘਰ ਵਿੱਚ ਅਨਾਊਂਸਮੈਂਟ ਕਰਵਾ ਕੇ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਸੁਨੇਹਾ ਦਿੱਤਾ ਗਿਆ। ਜਾਗਰੂਕਤਾ ਕੈਂਪ ਦੌਰਾਨ ਪਿੰਡ ਦੇ ਕਿਸਾਨਾਂ ਨੂੰ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ ਗਿਆ। 

ਟੀਮ ਵਲੋਂ ਕਿਸਾਨਾਂ ਨੂੰ ਵਾਤਾਵਰਣ ਦੀ ਮਹੱਤਤਾ ਬਾਰ ਦੱਸਿਆ ਜਾਗਰੂਕ ਕੀਤਾ ਗਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕੁਦਰਤੀ ਚੀਜ਼ਾਂ ਦਾ ਨੁਕਸਾਨ ਤਾਂ ਹੁੰਦਾ ਹੀ ਹੈ ਸਗੋਂ ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਨੂੰ ਵੀ ਨੁਕਸਾਨ ਪੁੱਜਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦਾ ਟੀਚਾ ਸਿਫਰ ਮਿਥਿਆ ਗਿਆ ਹੈ ਜੋ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ। ਇਸ ਮੌਕੇ ਪਿੰਡਾਂ ਦੇ ਵਸਨੀਕ, ਸਰਪੰਚ, ਲੰਬੜਦਾਰ ਆਦਿ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2