Join
Thursday, March 19, 2026
Thursday, March 19, 2026

ਪੰਜਾਬ ਸਰਕਾਰ ਲੋਕਾਂ ਨੂੰ ਸੁਰੱਖਿਅਤ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ – ਵਿਧਾਇਕ ਸੰਤੋਸ਼ ਕਟਾਰੀਆ

ਬਲਾਚੌਰ, 09 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਿਨ੍ਹਾਂ ਕਿਸੇ ਪਾਵਰ ਕੱਟ ਤੋਂ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਕਾਸ ਪ੍ਰੋਜੈਕਟਾਂ ਲਈ  ਕਰੋੜਾਂ ਰੁਪਏ ਦੇ ਫੰਡ  ਜਾਰੀ ਕੀਤੇ ਜਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਲਕਾ ਬਲਾਚੌਰ ਵਿਖੇ ਬਿਜਲੀ ਨੈਟਵਰਕਿੰਗ ਦੀ ਨੁਹਾਰ ਬਦਲੀ ਜਾਵੇਗੀ ਜਿਸ ਵਿੱਚ ਕੇਬਲਿੰਗ ਨੂੰ ਮੂਲ ਰੂਪ ਵਿੱਚ ਸੁਧਾਰਿਆ ਜਾਵੇਗਾ, ਨਵੇਂ ਟਰਾਂਸਫਰਮਰ ਲਗਾਏ ਜਾਣਗੇ, ਓਵਰਲੋਡ ਟਰਾਂਸਫਾਰਮਰਾਂ ਨੂੰ ਅੰਡਰਲੋਡ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਕਿਤੇ ਵੀ ਲਟਕਦੀਆਂ ਤਾਰਾਂ ਦਿਖਾਈ ਨਹੀਂ ਦੇਣਗੀਆਂ। ਇਸ ਤੋਂ ਇਲਾਵਾ ਹੋਰ ਵੀ ਮਹੱਤਵਪੂਰਨ ਕੰਮ ਜਿਸ ਨਾਲ ਲੋਕਾਂ ਨੂੰ ਨਿਰਵਿਘਨ ਤੇ ਸੁਰੱਖਿਅਤ ਰੂਪ ਨਾਲ ਬਿਜਲੀ ਮੁਹੱਈਆ ਹੋਵੇ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ। ਉਹਨਾਂ ਕਿਹਾ ਕਿ ਵਿਭਾਗੀ ਅਧਿਕਾਰੀਆਂ ਦੀ ਮੱਦਦ ਨਾਲ ਉਹ ਖੁਦ ਇਹਨਾਂ ਕੰਮਾਂ ਦੀ ਅਗਵਾਈ ਕਰਨਗੇ ਅਤੇ ਆਉਣ ਵਾਲੇ ਗਰਮੀਆਂ ਦੇ ਸੀਜਨ ਤੋਂ ਪਹਿਲਾਂ-ਪਹਿਲਾਂ ਸਾਰੇ ਪ੍ਰੋਜੈਕਟ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇਗਾ। 

Related Articles

LEAVE A REPLY

Please enter your comment!
Please enter your name here

Latest Articles

2

2