ਨਵਨਿਯੁਕਤ ਮੀਡੀਆ ਕੋਆਰਡੀਨੇਟਰ ਤੇ ਵਾਇਸ ਕੋਆਰਡੀਨੇਟਰ ਨੂੰ ਚੰਦਰ ਮੋਹਣ ਜੇਡੀ ਨੇ ਦਿੱਤੀਆਂ ਮੁਬਾਰਕਾਂ

ਨਵਾਂਸ਼ਹਿਰ, 11 ਅਕਤੂਬਰ ( ਜਤਿੰਦਰ ਪਾਲ ਸਿੰਘ ਕਲੇਰ)ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਸਾਬਕਾ ਮੁੱਖ ਮੰਤਰੀ ਦਿੱਲੀ ,ਸਾਬਕਾ ਉਪ ਮੁੱਖ ਮੰਤਰੀ ਸ਼੍ਰੀ ਮੁਨੀਸ਼ ਸਿਸੋਦੀਆ ਦਿੱਲੀ ਅਤੇ ਆਮ ਆਦਮੀ ਪਾਰਟੀ ਪੰਜਾਬ ਇੰਚਾਰਜ, ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਵਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਹਲਕਿਆਂ ਵਿੱਚ ਮੀਡੀਆ ਕੋਆਰਡੀਨੇਟਰ ਅਤੇ ਮੀਡੀਆ ਵਾਇਸ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਆਮ ਆਦਮੀ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਮੀਡੀਆ ਇੰਚਾਰਜ ਚੰਦਰ ਮੋਹਨ ਜੇ ਡੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਦੇ ਵਿਧਾਨ ਤਿੰਨਾਂ ਵਿਧਾਨ ਸਭਾ ਹਲਕਿਆਂ ਵਿੱਚ ਮੀਡੀਆ ਕੋਆਰਡੀਨੇਟਰ ਤੇ ਵਾਇਸ ਕੋਆਰਡੀਨੇਟਰ ਲਗਾਏ ਗਏ ਹਨ ।

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਮਲਕੀਤ ਸਿੰਘ ਚੋਪੜਾ ਨੂੰ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਅਤੇ ਅਸ਼ੋਕ ਸਿੰਘ ਨੂੰ ਵਾਇਸ ਮੀਡੀਆ ਕੋਆਰਡੀਨੇਟਰ , ਵਿਧਾਨ ਸਭਾ ਹਲਕਾ ਬਲਾਚੌਰ ਅੰਮ੍ਰਿਤ ਕੁਮਾਰ ਚੰਦਨ ਨੂੰ ਮੀਡੀਆ ਕੋਆਰਡੀਨੇਟਰ ਅਤੇ ਵਾਇਸ ਕੋਆਰਡੀਨੇਟਰ ਵਿਸ਼਼ਵਰਾਜ ਕੌਂਸਲ (ਵਿਸ਼ੂ ਰਾਣਾ) , ਮਨਜੀਤ ਸਿੰਘ ਨਾਮਧਾਰੀ ਨੂੰ ਹਲਕਾ ਬੰਗਾ ਕੋਆਰਡੀਨੇਟਰ ਅਤੇ ਖੁਸ਼ਵਿੰਦਰ ਸਿੰਘ ਨੂੰ ਵਾਇਸ ਕੋਆਰਡੀਨੇਟਰ ਲਗਾਇਆ ਗਿਆ ਹੈ। ਇਹਨਾਂ ਸਾਰਿਆਂ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਲਕਾ ਵਿਧਾਨ ਸਭਾ ਦੇ ਮੀਡੀਆ ਕੋਆਰਡੀਨੇਟਰ ਤੇ ਵਾਇਸ ਕੋਆਰਡੀਨੇਟਰ ਲੱਗਣ ਤੇ ਉਹਨਾਂ ਵਲੋਂ ਸਾਰਿਆਂ ਨੂੰ ਬਹੁਤ ਬਹੁਤ ਮੁਬਾਰਕਾਂ ਤੇ ਵਿਸ਼ਵਾਸ ਕਰਦੇ ਹਾਂ ਕਿ ਉਹ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਮ ਆਦਮੀ ਪਾਰਟੀ ਦੀ ਸਾਰੀ ਸੀਨੀਅਰ ਲੀਡਰਸ਼ਿਪ ਅਤੇ ਵਲੰਟੀਅਰ ਨਾਲ ਮੇਲ ਮਿਲਾਪ ਰੱਖਣਗੇ। ਆਪਣੇ ਆਪਣੇ ਹਲਕਿਆਂ ਵਿੱਚ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨਗੇ। ਸ਼ਹੀਦ ਭਗਤ ਸਿੰਘ ਨਗਰ ਦੇ ਮੀਡੀਆ ਇੰਚਾਰਜ ਚੰਦਰ ਮੋਹਨ ਜੇ ਡੀ ਵਲੋਂ ਆਮ ਆਦਮੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਸਾਬਕਾ ਮੁੱਖ ਮੰਤਰੀ ਦਿੱਲੀ ,ਸਾਬਕਾ ਉਪ ਮੁੱਖ ਮੰਤਰੀ ਸ਼੍ਰੀ ਮੁਨੀਸ਼ ਸਿਸੋਦੀਆ ਦਿੱਲੀ ਤੇ ਇੰਚਾਰਜ ਪੰਜਾਬ, ਅਨੁਰਾਗ ਢਾਂਡਾ ਨੈਸ਼ਨਲ ਮੀਡੀਆ ਇੰਚਾਰਜ, ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ,ਬਲਤੇਜ ਪੰਨੂੰ, ਦੀਪਕ ਬਾਲੀ , ਤਰਨਦੀਪ ਸੰਨੀ, ਆਤਮ ਪ੍ਰਕਾਸ਼ ਬਬਲੂ ਦਾ ਬਹੁਤ ਬਹੁਤ ਧੰਨਵਾਦ ਕੀਤਾ ਗਿਆ ਜਿਹਨਾਂ ਨੇ ਮਿਹਨਤੀ ਵਲੰਟੀਅਰਾਂ ਨੂੰ ਇੰਨੇ ਵੱਡੇ ਮਾਣਸਤਿਕਾਰ ਨਾਲ ਨਿਵਾਜਿਆ ਹੈ।


