ਲੋਕਾਂ ਨੂੰ ਇਨਸਾਫ ਦੇਣਾ ਉਨਾ ਦੀ ਪ੍ਰਾਥਮਿਕਤਾ ਹੋਵੇਗੀ- ਡੀਐਸਪੀ
ਬਲਾਚੌਰ 14 ਅਕਤੂਬਰ ( ਜਤਿੰਦਰ ਪਾਲ ਸਿੰਘ ਕਲੇਰ ) ਸਬ ਡਿਵੀਜ਼ਨ ਬਲਾਚੌਰ ਦੇ ਨਵ ਨਿਯੁਕਤ ਡੀਐਸਪੀ ਹੇਮੰਤ ਕੁਮਾਰ ਮਲਹੋਤਰਾ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿੱਚ ਕਾਇਮ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਲਾਅ ਐੰਡ ਆਰਡ ਨੂੰ ਮੇਨਟੇਨ ਰੱਖਿਆ ਜਾਵੇਗਾ ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਤੇ ਨਜਰ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸੇ ਨੂੰ ਕਾਨੂੰਨ ਨਾਲ ਖਿਲਵਾੜ ਨਹੀ ਕਰਨ ਦਿੱਤਾ ਜਾਵੇਗਾ | ਉਨ੍ਹਾਂ ਨਸ਼ਾ ਤਸਕਰਾਂ ਤੇ ਸਮੱਗਲਰਾਂ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਉਹ ਆਪਣੇ ਇਸ ਧੰਦੇ ਨੂੰ ਬੰਦ ਕਰ ਦੇਣ ਨਹੀ ਤਾ ਉਨਾ ਨੂੰ ਕਾਬੂ ਕਰਕੇ ਸਲਾਖਾਂ ਦੇ ਪਿੱਛੇ ਢੱਕਿਆ ਜਾਵੇਗਾ | ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ | ਇਲਾਕੇ ਦੇ ਲੋਕਾਂ ਨੂੰ ਇਨਸਾਫ ਦੇਣਾ ਉਨਾ ਦੀ ਪ੍ਰਾਥਮਿਕਤਾ ਹੋਵੇਗੀ | ਉਨ੍ਹਾਂ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ੇ ਦਾ ਸਪਲਾਇਰ ਹੈ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਗੁੱਪਤ ਰੱਖਿਆ ਜਾਵੇਗਾ | ਉਨਾ ਕਿਹਾ ਕਿ ਜੇਕਰ ਤੁਹਾਨੂੰ ਕੋਈ ਸ਼ੱਕੀ ਵਿਅਕਤੀ ਤੇ ਚੀਜ ਦਿਖਾਈ ਦਿੰਦੀ ਹੈ ਤਾਂ ਉਸਦੀ ਤੁਰੰਤ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਪੂਰੀ ਤਰ੍ਹਾਂ ਨਾਲ ਚੌਕਸ ਹੈ ਨਾਕਾਬੰਦੀ ਲਗਾ ਕੇ ਹਰ ਆਉਣ ਜਾਣ ਵਾਲੇ ਦੀ ਚੈਕਿੰਗ ਕੀਤੀ ਜਾਵੇਗੀ | ਉਨਾਂ ਲੋਕਾ ਨੂੰ ਆਪਣੇ ਵਾਹਨਾਂ ਦੇ ਕਾਗਜ਼ਾਤ ਘਰ ਤੋਂ ਪੂਰੇ ਲੈ ਕੇ ਨਿਕਲਣ ਲਈ ਕਿਹਾ | ਤਾਂ ਕਿ ਨਾਕਾਬੰਦੀ ਦੇ ਦੌਰਾਨ ਪੁੱਛਗਿਛ ਦੌਰਾਨ ਕਿਸੇ ਤਰਾ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਆਪਣੀ ਸਮੱਸਿਆਵਾਂ ਨੂੰ ਲੈ ਕੇ ਬੇਝਿਜਕ ਉਨ੍ਹਾਂ ਦੇ ਦਫਤਰ ਆਉਣ ਆ ਕੇ ਮਿਲ ਸਕਦੇ ਹਨ। ਉਨ੍ਹਾਂ ਨੇ ਪਬਲਿਕ ਨੂੰ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ |


