ਨਵਾਂਸ਼ਹਿਰ /ਕਾਠਗੜ੍ਹ 14 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਤਰਨ ਤਾਰਨ ਜਿਮਨੀ ਚੋਣ ਵਿੱਚ ਜਿੱਥੇ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨੇ ਗਏ ਹਨ ਤਾਂ ਅਲੱਗ-ਅਲੱਗ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਬਾਦਲ ਦੇ ਯੂਥ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਤਰਨ ਤਾਰਨ ਜਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਬਾਦਲ ਭਾਰੀ ਬਹੁਮਤ ਨਾਲ ਜਿੱਤੇਗਾ ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਪੰਜਾਬ ਦੀ ਇੱਕੋ ਹੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਜੋ ਕਿ ਪੰਜਾਬ ਦੇ ਵਿਕਾਸ ਲਈ ਸ਼ੁਰੂ ਤੋਂ ਹੀ ਕੰਮ ਕਰਦੀ ਆ ਰਹੀ ਹੈ ਜੋ ਲੋਕਾਂ ਦੇ ਦੁੱਖ ਸੁੱਖ ਵਿੱਚ ਹਮੇਸ਼ਾ ਹੀ ਖੜ੍ਹੀ ਰਹਿੰਦੀ ਹੈ ਇਸ ਲਈ ਉਹਨਾਂ ਨੇ ਕਿਹਾ ਕਿ ਪੰਜਾਬ ਦੀ ਮਜਬੂਤੀ ਲਈ ਸਿਰਫ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਵਿਕਾਸ ਦੇ ਰਾਹ ਤੇ ਲਿਆ ਸਕਦੀ ਹੈ ਹੈ ਇਸ ਮੌਕੇ ਤੇ ਉਹਨਾਂ ਨੇ ਤਰਨ ਤਾਰਨ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ ਉਮੀਦਵਾਰ ਨੂੰ ਜਿਮਨੀ ਚੋਣ ਵਿੱਚ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇ ਤਾਂ ਜੋ ਤਰਨ ਤਾਰਨ ਦੇ ਲੋਕਾਂ ਦੇ ਮਸਲਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਿੱਤਿਆ ਹੋਇਆ ਉਮੀਦਵਾਰ ਲੋਕਾਂ ਦੀ ਆਵਾਜ਼ ਵਿਧਾਨ ਸਭਾ ਦੇ ਵਿੱਚ ਚੱਕ ਸਕੇ।


