ਬਲਾਚੌਰ 18 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ ) ਬਲਾਚੌਰ ਦੇ ਭੱਦੀ ਰੋਡ ਸਥਿਤ ਸੂਰੀ ਹਸਪਤਾਲ ਦੇ ਮਾਲਕ ਡਾਕਟਰ ਉਜਾਗਰ ਸਿੰਘ ਸੂਰੀ ਜੋ ਕਿ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ ਜਿਨਾਂ ਦੇ ਜਾਣ ਨਾਲ ਇਲਾਕੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਹਨਾਂ ਦੇ ਪਿੰਡ ਲੋਹਟ ਵਿਖੇ ਬਲਾਚੌਰ ਤੋਂ ਪੱਤਰਕਾਰ ਭਾਈਚਾਰੇ ਵੱਲੋਂ ਉਹਨਾਂ ਦੇ ਬੇਟੇ ਡਾਕਟਰ ਭੁਪਿੰਦਰਜੀਤ ਸਿੰਘ ਸੂਰੀ ਤੇ ਅਮਨਪ੍ਰੀਤ ਸਿੰਘ ਸੂਰੀ ਯੂਐਸਏ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਡਾਕਟਰ ਉਜਾਗਰ ਸਿੰਘ ਸੂਰੀ ਸਮਾਜ ਸੇਵੀ ਅਤੇ ਲੋਕ ਭਲਾਈ ਕੰਮਾਂ ਦੇ ਵਿੱਚ ਵੱਧ ਚੜ ਕੇ ਹਿੱਸਾ ਲੈਂਦੇ ਸਨ ਅਤੇ ਉਨਾਂ ਨੇ ਹਮੇਸ਼ਾ ਹੀ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਉਹਨਾਂ ਦੀ ਬੇਵਕਤੀ ਮੌਤ ਨਾਲ ਜਿੱਥੇ ਪਰਿਵਾਰ ਅਤੇ ਇਲਾਕੇ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਉਥੇ ਹੀ ਪੂਰੇ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਇਸ ਮੌਕੇ ਸੀਨੀਅਰ ਪੱਤਰਕਾਰ ਜਤਿੰਦਰ ਪਾਲ ਸਿੰਘ ਕਲੇਰ ਨੇ ਕਿਹਾ ਕਿ ਸਮੂਹ ਪੱਤਰਕਾਰ ਭਾਈਚਾਰਾ ਇਸ ਦੁੱਖ ਦੀ ਘੜੀ ਦੇ ਵਿੱਚ ਸੂਰੀ ਪਰਿਵਾਰ ਦੇ ਨਾਲ ਹਮੇਸ਼ਾ ਖੜਾ ਹੈ ਅਤੇ ਉਨਾਂ ਨੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਹਲਕਾ ਬਲਾਚੌਰ ਨੇ ਅਜਿਹਾ ਸ਼ਖਸ ਖੋਹ ਦਿੱਤਾ ਹੈ ਜਿਸ ਸ਼ਖਸ ਨੇ ਹਮੇਸ਼ਾ ਹੀ ਲੋੜਵੰਦ ਪਰਿਵਾਰ ਦੀ ਬਾਂਹ ਫੜੀ ਹੈ, ਉਹਨਾਂ ਪਰਿਵਾਰ ਨੂੰ ਪਰਮਾਤਮਾ ਦਾ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ ।ਇਸ ਮੌਕੇ ਸੀਨੀਅਰ ਪੱਤਰਕਾਰ ਦੀਦਾਰ ਸਿੰਘ ਸ਼ੇਤਰਾ, ਸੀਨੀਅਰ ਪੱਤਰਕਾਰ ਡਾ ਬਲਦੇਵ ਪਨੇਸਰ, ਸੀਨੀਅਰ ਪੱਤਰਕਾਰ ਨਰੇਸ਼ ਧੌਲ, ਸੀਨੀਅਰ ਪੱਤਰਕਾਰ ਅਵਤਾਰ ਸਿੰਘ ਧੀਮਾਨ, ਸੀਨੀਅਰ ਪੱਤਰਕਾਰ ਜਤਿੰਦਰ ਪਾਲ ਸਿੰਘ ਕਲੇਰ , ਸੀਨੀਅਰ ਪੱਤਰਕਾਰ ਮੋਹਿਤ ਕੁਮਾਰ ਜਸਵਿੰਦਰ ਬੈਂਸ, ਪੱਤਰਕਾਰ ਸਮਰਦੀਪ ਸਿੰਘ , ਮਨਜੀਤ ਸਿੰਘ ਸੋਹਨਪਾਲ, ਡਾਕਟਰ ਜਤਿੰਦਰ ਮਹਿੰਦੀਪੁਰ,ਆਤਮਾ ਸਿੰਘ ਰੱਕੜਾ,ਸੁਰਜੀਤ ਸਿੰਘ ਕੰਗਣਾ ਬੇਟ, ਅਮਨਪ੍ਰੀਤ ਸਿੰਘ ਸੂਰੀ ਯੂਐਸਏ ਮੌਜੂਦ ਸਨ|


