Join
Thursday, March 19, 2026
Thursday, March 19, 2026

ਰਾਮ ਕੁਮਾਰ ਮੁਕਾਰੀ ਚੇਅਰਮੈਨ ਸੈਣੀ ਵੈਲਫੇਅਰ ਬੋਰਡ ਪੰਜਾਬ ਨੇ ਚੰਦਰ ਮੋਹਣ ਜੇਡੀ ਜਿਲਾ ਮੀਡੀਆ ਇੰਚਾਰਜ ਨਾਲ ਕੀਤੀ ਮੁਲਾਕਾਤ… 

ਬਲਾਚੌਰ, 17 ਅਕਤੂਰ (ਜਤਿੰਦਰ ਪਾਲ ਸਿੰਘ ਕਲੇਰ) ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ  ਇੰਚਾਰਜ ਅਤੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮੁਨੀਸ਼ ਸਿਸੋਦੀਆ, ਅਮਨ ਅਰੋੜਾ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵੱਲੋਂ  ਨਿਯੁਕਤ ਕੀਤੇ ਗਏ ਰਾਮ ਕੁਮਾਰ ਮੁਕਾਰੀ ਚੇਅਰਮੈਨ ਸੈਣੀ ਬੋਰਡ ਪੰਜਾਬ ਨੇ ਚੰਦਰ ਮੋਹਣ ਜੇਡੀ ਜਿਲਾ ਮੀਡੀਆ ਇੰਚਾਰਜ ਨਾਲ  ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਚੰਦਰ ਮੋਹਨ ਜੇਡੀ ਦੇ ਇਲੈਕਟ੍ਰਿਕਲ ਦੀ ਦੁਕਾਨ ਤੇ ਪਹੁੰਚ ਕੇ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ। ਇਸ ਮੌਕੇ ਤੇ ਚੰਦਰ ਮੋਹਨ ਜੇਡੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸੰਬੰਧੀ ਚਰਚਾ ਕੀਤੀ ਗਈ।ਇਸ ਮੌਕੇ ਤੇ ਉਹਨਾਂ  ਪਾਰਟੀ ਦੇ ਮੀਡੀਆ ਦੀ ਮਜ਼ਬੂਤੀ ਲਈ ਵਿਸ਼ੇਸ਼ ਤੌਰ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਚੰਦਰ ਮੋਹਨ ਜੇਡੀ ਵੱਲੋਂ ਸੈਣੀ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਰਾਮ ਕੁਮਾਰ ਮੁਕਾਰੀ ਦਾ ਉਹਨਾਂ ਦੀ ਦੁਕਾਨ ਤੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਵਿਸ਼ੂ ਰਾਣਾ ਮੀਡੀਆ ਸਹਿ ਇੰਚਾਰਜ ਬਲਾਚੌਰ ਤੇ ਗੁਰਪ੍ਰੀਤ ਸਿੰਘ ਗੋਪੀ ਸੈਣੀ ਮੌਜੂਦ ਰਹੇ।

Related Articles

LEAVE A REPLY

Please enter your comment!
Please enter your name here

Latest Articles

2

2