Join
Sunday, March 15, 2026
Sunday, March 15, 2026

ਪੰਜਾਬ ਸਰਕਾਰ ਵੱਲੋਂ ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ ਟੈਰੀਟੋਰੀਅਲ ਆਰਮੀ ਲਈ ਮੁਫਤ ਤਿਆਰੀ

ਨਵਾਂਸ਼ਹਿਰ, 23 ਅਕਤੂਬਰ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵਲੋਂ ਟੈਰੀਟੋਰੀਅਲ ਆਰਮੀ ਦੀ ਭਰਤੀ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਵਿਖੇ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ਜਿੱਥੇ ਚਾਹਵਾਨ ਨੌਜਵਾਨਾਂ ਲਈ ਟ੍ਰੇਨਿੰਗ ਦੌਰਾਨ ਰਿਹਾਇਸ਼ ਅਤੇ ਖਾਣੇ ਦਾ ਵੀ ਮੁਫ਼ਤ ਪ੍ਰਬੰਧ ਕੀਤਾ ਜਾਵੇਗਾ। 

ਸਥਾਨਕ ਸੀ-ਪਾਈਟ ਕੈਂਪ ਦੇ ਟ੍ਰੇਨਿੰਗ ਅਧਿਕਾਰੀ ਸੂਬੇਦਾਰ ਤਜਿੰਦਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਵਿਖੇ ਟੈਰੀਟੋਰੀਅਲ ਆਰਮੀ ਲਈ ਜ਼ਿਲ੍ਹਾ ਨਵਾਂਸ਼ਹਿਰ, ਤਹਿਸੀਲ ਸਮਰਾਲਾ ਜਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਲਈ ਕੈਂਪ ਵਿੱਚ ਦਾਖਲਾ ਸ਼ੁਰੂ ਹੈ। ਉਨ੍ਹਾਂ ਦੱਸਿਆ ਕਿ ਇਹ ਭਰਤੀ 103 ਇਨਫੈਨਟਰੀ ਸਿਖਲਾਈ ਬਟਾਲੀਅਨ ਵੱਲੋਂ ਲੁਧਿਆਣਾ ਵਿਖੇ 17 ਨਵੰਬਰ ਤੋਂ 30 ਨਵੰਬਰ ਤੱਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਰਤੀ ਵਾਸਤੇ ਉਮਰ 18 ਤੋਂ 42 ਸਾਲ ਅਤੇ ਘੱਟੋਂ-ਘੱਟ 45 ਫੀਸਦੀ ਅੰਕਾਂ ਨਾਲ ਦਸਵੀਂ ਪਾਸ ਨੌਜਵਾਨ ਜਿਨ੍ਹਾਂ ਦੀ ਲੰਬਾਈ 160 ਸੈਂਟੀਮੀਟਰ, ਭਾਰ 50 ਕਿਲੋਗ੍ਰਾਮ, ਛਾਤੀ- 77/82 ਸੈਂਟੀਮੀਟਰ ਹੋਵੇ, ਸਿਖਲਾਈ ਹਾਸਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫਤ ਹੈ। ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 90415-58978 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

LEAVE A REPLY

Please enter your comment!
Please enter your name here

Latest Articles

2