Join
Sunday, March 15, 2026
Sunday, March 15, 2026

ਡਾਕਟਰ ਰਵਜੋਤ ਕੈਬਨਿਟ ਮੰਤਰੀ ਅਤੇ ਚੇਅਰਮੈਨ ਸਤਨਾਮ ਜਲਾਲਪੁਰ ਵਲੋਂ ਤਰਨਤਾਰਨ ਦੀ ਜ਼ਿਮਨੀ ਚੋਣ ਵਿੱਚ ਪੂਰੀ ਸਰਗਰਮੀ ਨਾਲ ਕੀਤਾ ਚੋਣ ਪ੍ਰਚਾਰ

ਨਵਾਂਸ਼ਹਿਰ, 1ਨਵੰਬਰ ( ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਦੇ ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਜਿੰਮਨੀ ਚੋਣ ਹੋ ਰਹੀ ਹੈ। ਆਮ ਆਦਮੀ ਪਾਰਟੀ ਦੇ ਵਲੋਂ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸਤਨਾਮ ਜਲਾਲਪੁਰ ਜਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਲਾਨਿੰਗ ਬੋਰਡ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਪਿੰਡ ਝਾਮਕੇ ਕਲਾਂ  ਵਿਖੇ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨਾਲ ਜਾ ਕੇ  ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ।  ਪਿੰਡ ਦੇ ਲੋਕਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਰਵਜੋਤ ਸਿੰਘ ਨੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿਚ ਸ਼ੁਰੂ ਕੀਤੇ ਕੰਮਾਂ ਬਾਰੇ ਡਿਟੇਲ ਵਿੱਚ ਜਾਣਕਾਰੀ ਦਿੱਤੀ ਗਈ। ਪੰਜਾਬ ਸਰਕਾਰ ਨੋਜਵਾਨ ਪੀੜੀ ਨੂੰ ਰੋਜ਼ਗਾਰ ਨਸ਼ਿਆਂ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਅਤੇ ਰੋਜ਼ਗਾਰ ਮੁਹੱਈਆ ਕਰਵਾਏਗੀ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਬਾਰੇ ਦੱਸਿਆ ਗਿਆ ਅਤੇ ਆਉਣ ਵਾਲੇ ਟਾਈਮ ਵਿੱਚ ਸਰਕਾਰ ਜੋ ਕੰਮ ਕਰਨ ਜਾ ਰਹੀ ਹੈ ਉਸ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਪਿੰਡ ਵਾਸੀਆਂ ਨੇ ਖੁੱਲ ਕੇ ਪਾਰਟੀ ਦਾ ਸਾਥ ਦੇਣ ਦਾ ਵਾਇਦਾ ਕੀਤਾ ਅਤੇ ਕਿਹਾ ਕਿ ਆਪ ਦਾ ਕੈਂਡੀਡੇਟ ਆ ਰਹੀ ਚੋਣ ਵਿੱਚ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ। ਇਸ ਸਮੇਂ ਪਿੰਡ ਦੇ ਸਰਪੰਚ ਬਲਜਿੰਦਰ ਸਿੰਘ ਪੰਚਾਇਤ ਮੈਂਬਰ ਅਲਾਵਾ ਪਾਰਟੀ ਦੇ ਵਰਕਰ  ਵੀ ਮੌਜੂਦ ਸਨ|

Related Articles

LEAVE A REPLY

Please enter your comment!
Please enter your name here

Latest Articles

2