ਨਵਾਂਸ਼ਹਿਰ 6ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਦੇ ਸ਼੍ਰੀ ਤਰਨਤਾਰਨ ਸਾਹਿਬ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਅਤੇ ਹਰ ਪਾਰਟੀ ਆਪਣੇ ਉਮੀਦਵਾਰ ਦੇ ਹੱਕ ਵਿੱਚ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਇਸ ਮੌਕੇ ਇੰਮਪਰੂਵਮੈਂਟ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਵਲੋਂ ਆਪਣੀ ਟੀਮ ਸਮੇਤ ਤਰਨਤਾਰਨ ਸਾਹਿਬ ਹਲਕੇ ਵਿੱਚ ਚੋਣ ਪ੍ਰਚਾਰ ਪੂਰੀ ਸਰਗਰਮੀ ਨਾਲ ਲਗਾਤਾਰ ਜਾਰੀ ਹੈ । ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਜਦੋਂ ਤੋਂ ਚੋਣ ਮੈਦਾਨ ਉਤਰੇ ਹਨ ਉਸੇ ਦਿਨ ਤੋਂ ਲਗਾਤਰ ਜਲਵਾਹਾ ਵਲੋਂ ਤਰਨਤਾਰਨ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਡੋਰ ਟੂ ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ। ਅੱਜ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਲਗਾਈ ਗਈ ਡਿਊਟੀ ਸਬੰਧੀ ਉਨ੍ਹਾਂ ਵਲੋਂ ਲਗਾਤਾਰ ਚੋਣ ਪ੍ਰਚਾਰ ਦੇ ਵਿਚ ਆਪਣੀ ਟੀਮ ਸਮੇਤ ਲਗਾਤਾਰ ਪ੍ਰਚਾਰ ਜਾਰੀ ਹੈ। ਪਿੰਡ ਝਮਕੇ ਖੁਰਦ ਦੇ ਸਰਪੰਚ ਧਰਮਜੀਤ ਸਿੰਘ ਅਤੇ ਸਮੁੱਚੇ ਪੰਚਾਇਤ ਮੈਂਬਰ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਡੋਰ ਟੂ ਡੋਰ ਪ੍ਰਚਾਰ ਨੂੰ ਲੋਕਾਂ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਜਲਵਾਹਾ ਨੇ ਕਿਹਾ ਕਿ ਲੋਕਾਂ ਦੇ ਉਤਸ਼ਾਹ ਅਤੇ ਸਮਰਥਨ ਨੂੰ ਦੇਖਦਿਆਂ ਉਹ ਇਹ ਗੱਲ ਪੂਰੇ ਭਰੋਸੇ ਨਾਲ ਕਹਿ ਸਕਦੇ ਹਨ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਸੀਟ ਵੱਡੀ ਲੀਡ ਨਾਲ ਜ਼ਿਮਨੀ ਚੋਣ ਜਿੱਤ ਕੇ ਸ ਭਗਵੰਤ ਸਿੰਘ ਮਾਨ ਦੀ ਝੋਲੀ ਪਾਉਣਗੇ ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਹਲਕੇ ਦੀ ਸਮੁੱਚੀ ਟੀਮ ਤਰਨਤਾਰਨ ਸਾਹਿਬ ਹਲਕੇ ਦੀ ਜ਼ਿਮਨੀ ਚੋਣ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੀ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਇਸ ਵਾਰ ਲੋਕ ਕਿਸੇ ਬਹਿਕਾਵੇ ਵਿੱਚ ਨਹੀਂ ਆਉਣਗੇ ਅਤੇ ਸ ਭਗਵੰਤ ਸਿੰਘ ਮਾਨ ਦੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਆਪਣੀ ਵੋਟ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਪਾਕੇ ਹਲਕੇ ਦਾ ਸਰਬਪੱਖੀ ਵਿਕਾਸ ਕਰਾਉਣਗੇ। ਇਸ ਮੌਕੇ ਤੇ ਉਨ੍ਹਾਂ ਨਾਲ ਮਲਕੀਤ ਸਿੰਘ ਨਵਾਂਸ਼ਹਿਰ, ਹਰਭਿੰਦਰ ਸਿੰਘ ਰਾਹੋਂ, ਦਵਿੰਦਰ ਸਿੰਘ ਭਾਰਟਾ, ਚੇਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਬਲਦੀਪ ਸਿੰਘ ਸੈਣੀ, ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਰਾਓ ਕੈਂਡੋਵਾਲ ਤੇ ਪਿੰਡ ਝਮਕੇ ਖ਼ੁਰਦ ਸਰਪੰਚ ਧਰਮਜੀਤ ਸਿੰਘ ਸਮੇਂਤ ਪਿੰਡ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ ।


