Join
Thursday, March 19, 2026
Thursday, March 19, 2026

ਬ੍ਰਿਗੇਡੀਅਰ ਰਾਜ ਕੁਮਾਰ ਚੈਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ  ਵਲੋਂ ਤਰਨਤਾਰਨ ਦੀ ਜ਼ਿਮਨੀ ਚੋਣ ਵਿੱਚ ਪੂਰੀ ਸਰਗਰਮੀ ਨਾਲ ਕੀਤਾ ਚੋਣ ਪ੍ਰਚਾਰ 

ਨਵਾਂਸ਼ਹਿਰ,6 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਦੇ ਤਰਨਤਾਰਨ ਵਿਧਾਨ ਸਭਾ ਹਲਕਾ ਵਿੱਚ ਚੋਣ ਸਰਗਰਮੀਆਂ ਸ਼ਿਖਰਾਂ ਤੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਜੋ ਤਰਨਤਾਰਨ ਤੋਂ ਚੋਣ ਮੈਦਾਨ ਵਿੱਚ ਖੜੇ ਹਨ ।ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ  ਬ੍ਰਿਗੇਡੀਅਰ ਰਾਜ ਕੁਮਾਰ ਚੈਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਨੇ ਦੱਸਿਆ ਕਿ ਤਰਨਤਾਰਨ ਦੇ ਵੱਖ ਵੱਖ ਪਿੰਡਾਂ ਵਿੱਚ ਘਰ ਘਰ ਜਾ ਕੇ  ਡੋਰ ਟੂ ਡੋਰ ਮੁਹਿੰਮ ਚਲਾਉਣ ਲਈ ਤਰਨਤਾਰਨ ਪੁਹੰਚੇ ਹੋਏ ਹਨ ।‌ ਬ੍ਰਿਗੇਡੀਅਰ ਰਾਜ ਕੁਮਾਰ ਚੈਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਨੇ ਆਪਣੀ ਟੀਮ  ਨਾਲ ਡੋਰ ਟੂ ਡੋਰ ਕੰਪੇਨ ਬੜੇ ਹੀ ਜੋਸ਼ੋ ਖ਼ਰੋਸ਼ ਨਾਲ ਆਰੰਭ ਕੀਤੀ । ਵੱਖ ਵੱਖ ਪਿੰਡਾਂ‌। ਦੇ ਹੋਰ ਮੋਹਤਵਾਰ ਵਿਆਕਤੀਆਂ ਨੂੰ ਨਾਲ ਲੈਕੇ ਪਿੰਡ ਵਾਸੀਆਂ ਨਾਲ ਨੁੱਕੜ ਮੀਟਿੰਗਾਂ   ਕੀਤੀਆਂ।‌ ਪਿੰਡਾਂ ਦੇ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਬਾਰੇ ਦੱਸਿਆ ਅਤੇ ਬੇਨਤੀ ਕੀਤੀ ਕਿ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਜਲਦੀ ਹੀ ਨੇਪਰੇ ਚਾੜੇ ਜਾਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਨੱਸ਼ਿਆਂ ਵਿਰੁਧ ਮੁਹਿੰਮ ਚਲਾਈ ਹੋਈ ਹੈ ਉਹ ਲਗਾਤਾਰ ਜਾਰੀ ਰਹੇਗੀ।ਵੱਖ ਵੱਖ ਪਿੰਡਾਂ ਦੇ ਵਾਸੀਆਂ ਨੇ ਖੁੱਲੇ ਦਿਲ ਨਾਲ ਆਮ ਆਦਮੀ ਪਾਰਟੀ ਦੀ ਟੀਮ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ  ਭਾਰੀ ਬਹੁਮਤ ਨਾਲ ਜਿਤਾਉਣਗੇ। ਤਰਨਤਾਰਨ ਦੀ ਜ਼ਿਮਨੀ ਚੋਣ ਆਪ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਬਹੁਤ ਵੱਡੇ ਫਰਕ ਨਾਲ ਜਿਤਾ ਕੇ ਭਗਵੰਤ ਮਾਨ ਮੁੱਖ ਮੰਤਰੀ ਦੀ ਝੋਲੀ ਪਾਉਣਗੇ । ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵਲੰਟੀਅਰ ਮੈਂਬਰ ਡੋਰ ਟੂ ਡੋਰ ਪ੍ਰਚਾਰ ਲਈ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2