Join
Thursday, March 19, 2026
Thursday, March 19, 2026

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਐਸ.ਡੀ.ਐਮ. ਵੱਲੋਂ ਅਧਿਕਾਰੀਆਂ ਨੂੰ ਢੁੱਕਵੇਂ ਇੰਤਜਾਮ ਕਰਨ ਦੇ ਨਿਰਦੇਸ਼
15 ਅਤੇ 16 ਨਵੰਬਰ ਨੂੰ ਹੋਣਗੇ ਕੀਰਤਨ ਦਰਬਾਰ

ਨਵਾਂਸ਼ਹਿਰ, 06 ਨਵੰਬਰ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹੇ ਵਿੱਚ ਕੀਰਤਨ ਦਰਬਾਰ 15 ਅਤੇ 16 ਨਵੰਬਰ ਨੂੰ ਹੋਣਗੇ। ਐਸ.ਡੀ.ਐਮ. ਅਨਮਜਯੋਤ ਕੌਰ ਨੇ ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। 

  ਸਮਾਗਮਾਂ ਦੀ ਲੜੀ ਹੇਠ 15 ਨਵੰਬਰ ਨੂੰ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਬੰਗਾ ਰੋਡ, ਨਵਾਂਸ਼ਹਿਰ ਵਿਖੇ ਕੀਰਤਨ ਸਮਾਗਮ ਕਰਾਇਆ ਜਾਵੇਗਾ ਜਿੱਥੇ ਗੁਰੂ ਜੀ ਦੇ ਮਹਾਨ ਜੀਵਨ ਅਤੇ ਕੁਰਬਾਨੀ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸੇ ਤਰ੍ਹਾਂ 16 ਨਵੰਬਰ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਦੁਰਗਾਪੁਰ ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਐਸ.ਡੀ.ਐਮ. ਨੇ ਦੱਸਿਆ ਕਿ ਕੀਰਤਨ ਦਰਬਾਰ ਦੌਰਾਨ ਕੀਰਤਨੀ ਜੱਥੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਣਗੇ ਅਤੇ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਚਾਨਣਾ ਪਾਉਣਗੇ। ਉਨ੍ਹਾਂ ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ  ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਭਰ ਵਿੱਚ ਸਮਾਗਮਾਂ ਕਰਵਾਏ ਜਾ ਰਹੇ ਹਨ ਜੋ 25 ਨਵੰਬਰ ਤੱਕ ਜਾਰੀ ਰਹਿਣਗੇ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ 1 ਤੋਂ 18 ਨਵੰਬਰ ਤੱਕ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ ਜਿਸ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫ਼ੇ ਨੂੰ ਦਰਸਾਇਆ ਜਾਵੇਗਾ। ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਨਵੰਬਰ ਤੋਂ 25 ਨਵੰਬਰ ਤੱਕ ਵਿਆਪਕ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ ਜਿੱਥੇ ਵੱਡੀ ਗਿਣਤੀ ਵਿਚ ਪਹੁੰਚਣ ਵਾਲੇ ਸ਼ਰਧਾਲੂਆਂ ਦੇ ਠਹਿਰਾਅ ਲਈ ਟੈਂਟ ਸਿਟੀ ਬਣਾਈ ਜਾਵੇਗੀ, ਜਿਸ ਦਾ ਨਾਮ ‘ਚੱਕ ਨਾਨਕੀ’ ਹੋਵੇਗਾ।

Related Articles

LEAVE A REPLY

Please enter your comment!
Please enter your name here

Latest Articles

2

2