Join
Monday, March 16, 2026
Monday, March 16, 2026

‘ਕਾਨੂੰਨੀ ਸੇਵਾਵਾਂ ਦਿਵਸ’ ਦੇ ਮੌਕੇ ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਆਯੋਜਿਤ

ਨਵਾਂਸ਼ਹਿਰ 9 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਅਤੇ ਸੈਸ਼ਨ ਜੱਜ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਅਤੇ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਤੇ ਕਮਿਊਨਿਟੀ ਹਾਲ ਉਸਮਾਨਪੁਰ ਵਿਖੇ ‘ਕਾਨੂੰਨੀ ਜਾਗਰੂਕਤਾ ਸੈਮੀਨਾਰ ਅਤੇ ਕੈਂਪ’ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਬਲਦੇਵ ਭਾਰਤੀ ਨੇ ‘ਕਾਨੂੰਨੀ ਸੇਵਾਵਾਂ ਦਿਵਸ’ ਅਤੇ ‘ਕਾਨੂੰਨੀ ਸੇਵਾਵਾਂ ਅਥਾਰਟੀ ਐਕਟ’ ਦੀ ਸਥਾਪਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਥਾਰਟੀ ਵੱਲੋਂ ਆਰਥਿਕ ਤੌਰ ਤੇ ਕਮਜ਼ੋਰ ਲੋੜਵੰਦਾਂ ਨੂੰ ਅਨਿਆਂ ਦੇ ਖਿਲਾਫ਼ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਕਿ ਕੋਈ ਵੀ ਗਰੀਬ ਨਾਗਰਿਕ ਨਿਆਂ ਪ੍ਰਾਪਤੀ ਤੋਂ ਵਾਂਝਾ ਨਾ ਰਹਿ ਜਾਵੇ। ਮੁਫ਼ਤ ਕਾਨੂੰਨੀ ਸਹਾਇਤਾ ਵਿੱਚ ਵਕੀਲਾਂ ਦੀਆਂ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਮੁਫ਼ਤ ਕਾਨੂੰਨੀ ਸੇਵਾਵਾਂ ਲਈ ਟੋਲ ਫਰੀ ਨੰਬਰ- 15100 ਵੀ ਜਾਰੀ ਕੀਤਾ ਗਿਆ ਹੈ।

ਇਸ ਮੌਕੇ ਤੇ ਪੈਰਾ ਲੀਗਲ ਵਲੰਟੀਅਰ ਜਰਨੈਲ ਸਿੰਘ ਖੁਰਦ ਅਤੇ ਪੀ ਐੱਲ ਵੀ ਕੂਮਾਰੀ ਸਿਮਰਨਜੋਤ ਕੌਰ ਭਾਰਤੀ ਨੇ ਦੱਸਿਆ ਕਿ ਬੱਚਿਆਂ ਨਾਲ ਹੋ ਰਹੇ ਅਪਰਾਧਾਂ ਖਿਲਾਫ਼ ਚਾਈਲਡ ਹੈਲਪ ਲਾਈਨ-1098, ਔਰਤਾਂ ਨਾਲ ਹੋ ਰਹੀਆਂ ਵਧੀਕੀਆਂ ਵਿਰੁੱਧ ਵੋਮੈਨ ਹੈਲਪ-ਲਾਈਨ-1091 ਅਤੇ ਪੁਲਿਸ ਸਹਾਇਤਾ ਲਈ ਪੁਲਸ ਹੈਲਪ-ਲਾਈਨ-112 ਤੇ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 13 ਦਸੰਬਰ 2025 ਨੂੰ ਨਵੀਂ ਕੋਰਟ ਕੰਪਲੈਕਸ ਨਵਾਂਸ਼ਹਿਰ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿੱਚ ਅਦਾਲਤਾਂ ਦੇ ਲੰਬਿਤ ਪਏ ਕੇਸਾਂ ਮੁਕਾਏ ਜਾਣਗੇ।

ਇਸ ਮੌਕੇ ਤੇ ਔਰਤਾਂ, ਬੱਚਿਆਂ ਅਤੇ ਕਿਰਤੀਆਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਵੱਖ ਵੱਖ ਭਲਾਈ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਜਾਗਰੂਕਤਾ ਸਮੱਗਰੀ ਵੀ ਵੰਡੀ ਗਈ।

Related Articles

LEAVE A REPLY

Please enter your comment!
Please enter your name here

Latest Articles

2