ਬਲਾਚੌਰ 9 ਅਕਤੂਬਰ ( ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਜੀ ਦੇ ਜਨਮਦਿਨ ਦੇ ਖੁਸ਼ੀ ਦੇ ਮੌਕੇ ‘ਤੇ, ਬਲਾਚੌਰ ਹਲਕੇ ਦੇ ਐਮਐਲਏ ਬੀਬੀ ਸੰਤੋਸ਼ ਕਟਾਰੀਆ ਜੀ ਨੇ ਆਪਣੇ ਸਮੂਹ ਸਾਥੀਆਂ ਨਾਲ ਮਿਲ ਕੇ ਉਹਨਾਂ ਨੂੰ ਐਮਐਲਏ ਦਫ਼ਤਰ ਵਿਖੇ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਖਾਸ ਸਮਾਗਮ ਵਿੱਚ ਬੀਬੀ ਕਟਾਰੀਆ ਜੀ ਨੇ ਜਸਵੀਰ ਸਿੰਘ ਗੜ੍ਹੀ ਦੀ ਲੰਬੀ ਉਮਰ ਦੀ ਕਾਮਨਾ ਕਰਦਿਆਂ ਕੇਕ ਕੱਟਿਆ ਅਤੇ ਮੂੰਹ ਮਿੱਠਾ ਕਰਵਾਇਆ।
ਇਸ ਮੌਕੇ ਬੋਲਦਿਆਂ ਐਮਐਲਏ ਬੀਬੀ ਸੰਤੋਸ਼ ਕਟਾਰੀਆ ਨੇ ਜਸਵੀਰ ਸਿੰਘ ਗੜ੍ਹੀ ਜੀ ਦੀ ਕਾਰਜਸ਼ੈਲੀ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ:”ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਜੀ ਦਾ ਜਨਮਦਿਨ ਅੱਜ ਸਾਡੇ ਸਾਰਿਆਂ ਲਈ ਖੁਸ਼ੀ ਦਾ ਮੌਕਾ ਹੈ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹਨਾਂ ਦੀ ਉਮਰ, ਬਲ, ਬੁੱਧੀ ਅਤੇ ਸਮਾਜ ਪ੍ਰਤੀ ਸੇਵਾ ਭਾਵਨਾ ਦੇ ਵੇਗ ਵਿੱਚ ਹੋਰ ਵਾਧਾ ਕਰੇ।” ਜਸਵੀਰ ਸਿੰਘ ਗੜ੍ਹੀ ਨੇ ਹਮੇਸ਼ਾ ਦੱਬੇ-ਕੁਚਲੇ ਅਤੇ ਗਰੀਬ ਵਰਗ ਦੇ ਹੱਕਾਂ ਦੀ ਲੜਾਈ ਲੜੀ ਹੈ ਅਤੇ ਉਹਨਾਂ ਲਈ ਇਨਸਾਫ਼ ਦੀ ਆਵਾਜ਼ ਬਣ ਕੇ ਖੜ੍ਹੇ ਹੋਏ ਹਨ। ਉਹਨਾਂ ਦਾ ਇਹ ਸਮਰਪਣ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਅਸੀਂ ਅੱਜ ਉਹਨਾਂ ਦੇ ਸਿਹਤਮੰਦ ਜੀਵਨ ਅਤੇ ਚੜ੍ਹਦੀ ਕਲਾ ਦੀ ਕਾਮਨਾ ਕਰਦੇ ਹਾਂ।ਸਮੂਹ ਸਾਥੀਆਂ ਨੇ ਵੀ ਜਸਵੀਰ ਸਿੰਘ ਗੜ੍ਹੀ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਹਨਾਂ ਦੇ ਜਨਮਦਿਨ ਦੀ ਵਧਾਈ ਦਿੱਤੀ।
ਇਸ ਮੌਕੇ ਬੀਬੀ ਸੰਤੋਸ਼ ਕਟਾਰੀਆ ਨੇ ਜਸਵੀਰ ਗੜ੍ਹੀ ਦੇ ਨਾਲ ਆਏ ਸਾਥੀਆਂ ਨੂੰ ਵੀ ਸਿਰੋਪਾ ਪਾ ਕੇ ਸਨਮਾਨਿਤ ਕੀਤਾ।
ਇਸ ਮੌਕੇ ਜਸਵੀਰ ਸਿੰਘ ਗੜ੍ਹੀ ਨੇ ਸਾਰਿਆਂ ਹੀ ਸਾਥੀਆਂ ਦਾ ਇੰਨਾ ਮਾਣ ਸਤਿਕਾਰ ਬਖਸ਼ਣ ਤੇ ਤਹਿ ਦਿਲ ਤੋਂ ਧੰਨਵਾਦ ਕੀਤਾ। ਇਸ ਮੌਕੇ ਸਮੂਹ ਐਮ ਸੀ ਸਹਿਬਾਨ ਅਤੇ ਸਮੂਹ ਵਲੰਟੀਅਰ ਹਾਜਰ ਸਨ l


