Join
Thursday, December 11, 2025
Thursday, December 11, 2025

ਸਿੰਘ ਸਾਹਿਬ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨੂੰ ਸਰਬ ਧਰਮ ਸੰਮੇਲਨ ਤੇ ਹੋਰ ਸਮਾਗਮਾਂ ਵਿੱਚ ਸ਼ਿਰਕਤ ਕਰਨ ਦਾ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦਿੱਤਾ ਸੱਦਾ

ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਰਹੇ ਮੋਜੂਦ 

ਰੋਪੜ੍ਹ /ਸ੍ਰੀ ਅਨੰਦਪੁਰ ਸਾਹਿਬ 10 ਨਵੰਬਰ  (ਜਤਿੰਦਰ ਸਿੰਘ ਕਲੇਰ ) ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਸਿੰਘ ਸਾਹਿਬ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਅਤੇ ਨੇੜਲੇ ਇਲਾਕਿਆਂ ਵਿੱਚ ਕਰਵਾਏ ਜਾ ਰਹੇ ਕਾਰਜਾਂ ਅਤੇ ਚੱਲ ਰਹੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੇ ਨਾਲ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਮੋਜੂਦ ਸਨ। 

      ਇਸ ਬਾਰੇ ਹੋਰ ਵੇਰਵੇ ਦਿੰਦੇ ਹੋਏ ਸ੍ਰ.ਬੈਂਸ ਨੇ ਦੱਸਿਆ ਕਿ ਸਿੰਘ ਸਾਹਿਬ ਜੀ ਨੂੰ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਤੇ ਖ਼ਾਸ ਕਰਕੇ 23 ਨਵੰਬਰ ਨੂੰ ਹੋਣ ਵਾਲੇ ਸਰਬ ਧਰਮ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਨਿਮਰਤਾ ਸਹਿਤ ਬੇਨਤੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ਹੀਦੀ ਸਮਾਗਮਾਂ ਤੋ ਪਹਿਲਾ ਸ੍ਰੀ ਅਨੰਦਪੁਰ ਸਾਹਿਬ ਦੇ ਆਲੇ ਦੁਆਲੇ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ, ਸੜਕਾਂ ਉਤੇ ਲਾਈਟਾਂ ਅਤੇ ਬਲਿੰਕਰ ਲਾਈਟਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਸ਼ਰਧਾਲੂਆਂ ਦੀ ਸਹੂਲਤ ਲਈ ਟੈਂਟ ਸਿਟੀ ਦਾ ਕੰਮ ਚੱਲ ਰਿਹਾ ਹੈ, ਇਸ ਤੋ ਇਲਾਵਾ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਮੁੱਖ ਰੱਖਦੇ ਹੋਏ ਸਾਰੀਆਂ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।

Related Articles

LEAVE A REPLY

Please enter your comment!
Please enter your name here

Latest Articles