Join
Thursday, March 19, 2026
Thursday, March 19, 2026

ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਬੀ.ਐਸ ਵਲੋਂ  ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਸਥਾਪਿਤ ਕਾਨੂੰਨੀ ਸੇਵਾਵਾਂ ਕਲੀਨਿਕ ਦਾ  ਕੀਤਾ ਅਚਨਚੇਤ ਨਿਰੀਖਣ

ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ) 

     ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਅਤੇ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ  ਮਿਤੀ 11.11.2025 ਨੂੰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਸਥਾਪਿਤ ਕਾਨੂੰਨੀ ਸੇਵਾਵਾਂ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ ਗਿਆ ।  ਇਸ ਨਿਰੀਖਣ ਦੌਰਾਨ ਉਨ੍ਹਾਂ  ਵੱਲੋ  ਕਾਨੂੰਨੀ ਸੇਵਾਵਾਂ ਕਲੀਨਿਕ ‘ਚ ਤਾਇਨਾਤ ਪੈਰਾ ਲੀਗਲ ਵਲੰਟੀਅਰ ਸ੍ਰੀ ਦੇਸ ਰਾਜ ਬਾਲੀ  ਨਾਲ ਮੁਲਾਕਾਤ ਕੀਤੀ ਅਤੇ ਕਾਨੂੰਨੀ ਸੇਵਾਵਾਂ ਕਲੀਨਿਕ ਦੇ ਰਜਿਸਟਰਾਂ ਦੀ ਜਾਂਚ ਕੀਤੀ । ਇਸ ਮੌਕੇ ਉਹਨ੍ਹਾਂ ਵੱਲੋ  ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ (ਕਾਨੂੰਨੀ ਸੇਵਾਵਾਂ ਕਲੀਨਿਕ)ਨਿਯਮ 2011’ਚ ਸ਼ਾਮਿਲ ਉਪਬੰਧਾਂ ਦੇ ਅਨੁਸਾਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਰਾਜ/ਜ਼ਿਲ੍ਹਾ ਰੱਖਿਆ ਭਲਾਈ ਸੇਵਾਵਾਂ ਦਫ਼ਤਰਾਂ ‘ਚ ਸਥਾਪਿਤ ਕਾਨੂੰਨੀ ਸੇਵਾਵਾਂ ਕਲੀਨਿਕਾਂ ਦੇ ਪ੍ਰਭਾਵਸ਼ਾਲੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਕਾਨੂੰਨੀ ਸੇਵਾਵਾਂ ਕਲੀਨਿਕ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਕੰਮ ਕਰੇਗਾ । ਉਨ੍ਹਾਂ ਦੱਸਿਆ ਕਿ ਕਾਨੂੰਨੀ ਸੇਵਾਵਾਂ ਕਲੀਨਿਕ ਰੱਖਿਆ ਕਰਮਚਾਰੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਆਸ਼ਰਿਤਾਂ ਨੂੰ ਉਨ੍ਹਾਂ ਦੀਆਂ ਕਾਨੂੰਨੀ ਸਮੱਸਿਆਵਾਂ ਨੂੰ ਹੱਲ ਕਰਨ ‘ਚ ਮਦਦ ਕਰਨ ਲਈ ਸਿੰਗਲ ਵਿੰਡੋ ਸਹੂਲਤ ਵਾਂਗ ਕੰਮ ਕਰੇਗਾ। ਇਸ ਤੋਂ ਇਲਾਵਾ ਪੈਰਾ ਲੀਗਲ ਵਲੰਟੀਅਰ ਕਾਨੂੰਨੀ ਸੇਵਾਵਾਂ ਦੀ ਮੰਗ ਕਰਨ ਵਾਲੇ ਵਿਅਕਤੀਆਂ ਨੂੰ ਸ਼ੁਰੂਆਤੀ ਸਲਾਹ ਦੇਵੇਗਾ ਅਜਿਹੇ ਵਿਅਕਤੀਆਂ ਨੂੰ ਪਟੀਸ਼ਨ/ਨੋਟਿਸ ਤਿਆਰ ਕਰਨ ਤੇ ਸਰਕਾਰੀ ਯੋਜਨਾਵਾਂ ਅਧੀਨ ਉਪਲੱਬਧ ਵੱਖ-ਵੱਖ ਲਾਭਾਂ ਲਈ ਅਰਜ਼ੀ ਫਾਰਮ ਭਰਨ ‘ਚ ਮਦਦ ਕਰੇਗਾ ।

Related Articles

LEAVE A REPLY

Please enter your comment!
Please enter your name here

Latest Articles

2

2