ਕ੍ਰਿਸ਼ੀ ਵਿਗਿਆਨ ਕੇਂਦਰ ਨੇ ਅਮਰਦੀਪ ਸੈਕੰਡਰੀ ਸਕੂਲ ਮਕੰਦਪੁਰ ’ਚ ਲਾਇਆ ਜਾਗਰੂਕਤਾ ਕੈਂਪ
ਕੈਂਪ ਦੌਰਾਨ ਫਸਲਾਂ ਦੀ ਰਹਿੰਦ-ਖੂਹੰਦ ਦੇ ਖੇਤਾਂ ਵਿੱਚ ਹੀ ਸੁਚੱਜੇ ਪ੍ਰਬੰਧਨ ਦੀ ਕੀਤੀ ਅਪੀਲ
ਸ਼ਹੀਦ ਭਗਤ ਸਿੰਘ ਨਗਰ, (ਜਤਿੰਦਰ ਪਾਲ ਸਿੰਘ ਕਲੇਰ )
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਅਮਰਦੀਪ ਸੈਕੰਡਰੀ ਸਕੂਲ, ਮੁਕੰਦਪੁਰ, ਵਿਖੇ ਝੋਨੇ ਦੀ ਪਰਾਲੀ ਸੰਭਾਲਣ ਬਾਰੇ ਜਾਗਰੁਕਤਾ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਖੇਤਾਂ ਵਿੱਚ ਹੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ।
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਰਾਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ । ਵਧੀਕ ਨਿਰਦੇਸ਼ਕ (ਸਿਖਲਾਈ) ਡਾ. ਪ੍ਰਦੀਪ ਕੁਮਾਰ ਦੀ ਅਗਵਾਈ ਵਿੱਚ ਲਾਏ ਗਏ ਜਾਗਰੂਕਤਾ ਕੈਂਪ ਦੌਰਾਨ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਵਿੱਚ ਦੱਸਿਆ ਗਿਆ । ਉਨ੍ਹਾਂ ਕਿਹਾ ਕਿ ਜੇਕਰ ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜਿਆ ਜਾਂਦਾ ਹੈ ਤਾਂ ਉਸ ਨਾਲ ਵਾਤਾਵਰਣ, ਮਿੱਟੀ ਦੀ ਉਪਜਾਊ ਸ਼ਕਤੀ, ਮਨੁੱਖੀ ਸਿਹਤ ਅਤੇ ਮਿੱਤਰ ਕੀੜਿਆਂ ਦਾ ਸਿੱਧੇ ਤੌਰ ’ਤੇ ਨੁਕਸਾਨ ਹੁੰਦਾ ਹੈ ਜੋ ਸਾਡੇ ਚੌਗਿਰਦੇ ਲਈ ਬੇਹਦ ਮਾੜਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਜੋ ਆਪੋ-ਆਪਣੇ ਜਾਣਕਾਰਾਂ ਆਦਿ ਨੂੰ ਇਸ ਗੰਭੀਰ ਮਸਲੇ ਪ੍ਰਤੀ ਜਾਗਰੂਕ ਕਰਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਅ ਸਕਦੇ ਹਨ।
ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਨੇ ਕੇ.ਵੀ.ਕੇ. ਦੀ ਟੀਮ ਦਾ ਸੁਆਗਤ ਕਰਦਿਆ ਵਿਦਿਆਰਥੀਆਂ ਨੂੰ ਪਰਾਲੀ ਦੀ ਸਾਂਭ ਸੰਭਾਂਲ ਵਿਸ਼ੇ ਦੀ ਗੰਭੀਰਤਾ ਬਾਰੇ ਚਾਨ੍ਹਣ ਪਾਇਆ।ਡਾ. ਪ੍ਰਦੀਪ ਕੁਮਾਰ ਨੇ ਜਾਗਰੁਕਤਾ ਮੁਹਿੰਮ ਵਿੱਚ ਵਿਦਿਆਰਥੀਆਂ ਨੂੰਅਹਿਮ ਜਿੰਮੇਵਾਰੀ ਨਿਭਾਉਣ ਲਈ ਵੀ ਪ੍ਰੇਰਿਆ।ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਜਸਵਿੰਦਰ ਕੁਮਾਰ, ਨੇ ਵਿਦਿਆਰਥੀਆਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਜਿਵੇਂ ਕਿ ਬੇਲਰ ਮਸ਼ੀਨ, ਸੁਪਰ, ਸਮਾਰਟ ਅਤੇ ਸਰਫੇਸ ਸੀਡਰ ਬਾਰੇ ਵਿਸਥਾਰਪੂਰਵਕ ਦੱਸਿਆ। ਡਾ. ਰਜਿੰਦਰ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿੀਗਆਨ) ਕੇ ਵੀ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਂਲ ਸੰਬੰਧੀ ਗਤੀਵਿਧੀਆਂ ਬਾਰੇ ਚਾਨਣ ਪਾਇਆ। ਇਸ ਦੌਰਾਨ ਡਿਮਾਂਸਟੇ੍ਰਟਰ (ਗ੍ਰਹਿ ਵਿੀਗਆਨ) ਰੇਨੂ ਬਾਲਾ, ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਕਿਰਸਾਨੀ ਪ੍ਰਤੀ ਸੇਵਾਵਾਂ ਬਾਰੇ ਚਾਨਣਾ ਪਾਇਆ।
ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਲੇਖ ਲਿਖਣਾ ਅਤੇ ਪੇਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ।ਵੱਖ-ਵੱਖ ਮੁਕਾਬਲੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਾਇੰਸਦਾਨਾਂ ਅਤੇ ਸਕੂਲ ਸਟਾਫ ਦੀ ਦੇਖ-ਰੇਖ ਅਧੀਨ ਹੋਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਬੜੀ ਗਰਮਜੋਸ਼ੀ ਨਾਲ ਹਿੱਸਾ ਲਿਆ ਗਿਆ ਅਤੇ ਆਏ ਮਹਿਮਾਨਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਣ ਲਈ ਸਨਮਾਨਿਤ ਵੀ ਕੀਤਾ ਗਿਆ। ਇਸ ਮੁਹਿੰਮ ਨੂੰ ਵਿਦਿਆਰਥੀਆਂ ਲਈ ਹੋਰ ਪ੍ਰਭਾਵਸ਼ੀਲ ਬਣਾਉਣ ਲਈ ਇੱਕ ਜਾਗਰੂਕਤਾ ਰੈਲੀ ਕਰਵਾਈ ਗਈ।
ਪ੍ਰੋਗਰਾਮ ਦੇ ਅੰਤ ਵਿੱਚ ਪ੍ਰਧਾਨ (ਪੀ ਟੀ ਏ ਐਸੋਸੀਏਸ਼ਨ) ਸੁਰਿੰਦਰ ਸਿੰਘ, ਨੇ ਆਏ ਮਾਹਿਰਾਂ ਅਤੇ ਬਲਵਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ (ਸਕੂਲ ਟੀਚਰ) ਦਾ ਧੰਨਵਾਦ ਕੀਤਾ ਅਤੇ ਇਸ ਮੁਹਿੰਮ ਵਰਗੇ ਹੋਰ ਪ੍ਰੋਗਰਾਮ ਵਿਦਿਆਰਥੀਆਂ ਲਈ ਉਲੀਕਣ ਦੀ ਗੁਜਾਰਿਸ਼ ਵੀ ਕੀਤੀ।


